ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਅਤੇ 40 ਹੋਰਾਂ ਦੇ ਬੀਮਾਰ ਹੋਣ ਦਾ ਮਾਮਲਾ, 6 ਲੋਕ ਕੀਤੇ ਗ੍ਰਿਫ਼ਤਾਰ
Thursday, Oct 31, 2024 - 12:56 AM (IST)
ਹੈਦਰਾਬਾਦ (ਭਾਸ਼ਾ) : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਚ ਕਥਿਤ ਤੌਰ 'ਤੇ ਮੋਮੋਜ਼ ਖਾਣ ਕਾਰਨ ਇਕ ਔਰਤ ਦੀ ਮੌਤ ਅਤੇ 40 ਤੋਂ ਵੱਧ ਲੋਕਾਂ ਦੀ ਬੀਮਾਰੀ ਦੇ ਮਾਮਲੇ ਵਿਚ ਬੁੱਧਵਾਰ ਨੂੰ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਦੋ ਐੱਫਆਈਆਰਜ਼ ਕਤਲ ਨਾ ਹੋਣ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਦੋ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਸਨ ਅਤੇ ਜਾਂਚ ਦੌਰਾਨ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਮੁਤਾਬਕ 27 ਅਕਤੂਬਰ ਨੂੰ ਇਕ 31 ਸਾਲਾ ਔਰਤ ਦੀ ਮੌਤ ਹੋ ਗਈ ਸੀ ਅਤੇ 20 ਹੋਰਾਂ ਨੂੰ 25 ਅਕਤੂਬਰ ਨੂੰ ਗਲੀ ਦੇ ਇਕ ਸਟਾਲ ਤੋਂ ਕਥਿਤ ਤੌਰ 'ਤੇ ਮੋਮੋਜ਼ ਖਾਣ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।
ਪੁਲਸ ਨੇ ਦੱਸਿਆ ਕਿ ਵੱਖ-ਵੱਖ ਥਾਵਾਂ 'ਤੇ ਸੜਕ ਕਿਨਾਰੇ ਦੁਕਾਨਾਂ ਤੋਂ 6 ਲੋਕਾਂ ਦੁਆਰਾ ਤਿਆਰ ਕੀਤਾ ਭੋਜਨ ਖਾਣ ਤੋਂ ਬਾਅਦ 20 ਲੋਕਾਂ ਦੇ ਬੀਮਾਰ ਹੋਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8