ਜੰਮੂ-ਕਸ਼ਮੀਰ: ਕਠੁਆ ''ਚ ਜੰਗਬੰਦੀ ਉਲੰਘਣ ਦੌਰਾਨ 6 ਲੋਕ ਜ਼ਖਮੀ

Monday, Oct 26, 2015 - 10:36 AM (IST)

ਜੰਮੂ-ਕਸ਼ਮੀਰ: ਕਠੁਆ ''ਚ ਜੰਗਬੰਦੀ ਉਲੰਘਣ ਦੌਰਾਨ 6 ਲੋਕ ਜ਼ਖਮੀ

ਜੰਮੂ- ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ ਖੇਤਰ ਦੇ ਸਰਹੱਦੀ ਇਲਾਕੇ ''ਚ ਸੰਬਾ ਅਤੇ ਕਠੁਆ ਜ਼ਿਲਿਆਂ ਦੀਆਂ ਮੋਹਰੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਪੁਲਸ ਬੁਲਾਰੇ ਨੇ ਦੱਸਿਆ,''''ਪਾਕਿਸਤਾਨੀ ਰੇਂਜਰਸ ਨੇ ਐਤਵਾਰ ਦੀ ਸ਼ਾਮ 7 ਵਜੇ ਸਾਂਬਾ ਜ਼ਿਲੇ ਦੇ ਘਾਗਵਾਲ ਤਹਿਸੀਲ ਦੇ ਮਾਵਾ ਪਿੰਡ ''ਚ ਬਿਨਾਂ ਕਾਰਨ ਗੋਲੀਬਾਰੀ ਸ਼ੁਰੂ ਕਰ ਦਿੱਤੀ।''''
ਜੰਮੂ-ਕਸ਼ਮੀਰ ਦੇ ਕਠੁਆ ''ਚ ਜੰਗਬੰਦੀ ਉਲੰਘਣਾ ਦੌਰਾਨ 6 ਲੋਕ ਜ਼ਖਮੀ ਹੋ ਗਏ। ਪਾਕਿਸਤਾਨੀ ਰੇਂਜਰਸ ਵੱਲੋਂ ਲਗਾਤਾਰ ਤੀਜੇ ਦਿਨ ਗੋਲੀਬਾਰੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਗੋਲੀਬਾਰੀ ਕੀਤੀ, ਜਿਸ ਦਾ ਸਰਹੱਦੀ ਸੁਰੱਖਿਆ ਫੋਰਸ (ਬੀਐੱਸਐੱਫ) ਨੇ ਮੂੰਹ ਤੋੜ ਜਵਾਬ ਦਿੱਤਾ। ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸਰਹੱਦ ਤੋਂ ਕੁਝ ਦੂਰੀ ''ਤੇ ਸਥਿਤ ਸਰਕਾਰੀ ਇਮਾਰਤਾਂ ''ਤੇ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਦੌਰਾਨ ਸ਼ਾਮ 7.20 ਵਜੇ ਕਠੁਆ ਜ਼ਿਲੇ ਦੇ ਹੀਰਾਨਗਰ ਇਲਾਕੇ ਦੀਆਂ ਮੋਹਰੀਆਂ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਕਠੁਆ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ ਕਿ ਸਰਹੱਦੀ ਖੇਤਰ ''ਚ ਰਹਿਣ ਵਾਲੇ ਲੋਕਾਂ ਨੂੰ ਰਾਤ ਦੇ ਸਮੇਂ ਆਪਣੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਨੇ ਬੁਲੇਟ ਪਰੂਫ ਵਾਹਨਾਂ ਅਤੇ ਐਂਬੂਲੈਂਸ ਨੂੰ ਤਿਆਰ ਰੱਖਿਆ ਗਿਆ ਹੈ। ਅਜੇ ਤੱਕ ਕਿਸੇ ਦੇ ਹਤਾਹਤ ਹੋਣ ਦੀ ਕੋਈ ਸੂਚਨਾ ਨਹੀਂ ਹੈ। ਪਿਛਲੇ ਤਿੰਨ ਦਿਨਾਂ ਤੋਂ ਸਰਹੱਦ ਪਾਰ ਤੋਂ ਜਾਰੀ ਗੋਲੀਬਾਰੀ ''ਚ ਇਕ ਭਾਰਤੀ ਨਾਗਰਿਕ ਦੀ ਮੌਤ ਹੋਈ ਹੈ ਅਤੇ 5 ਹੋਰ ਲੋਕ ਜ਼ਖਮੀ ਹੋਏ ਹਨ ਜਦੋਂ ਕਿ ਕਈ ਘਰਾਂ ਨੁਕਸਾਨ ਹੋਣ ਦੇ ਨਾਲ-ਨਾਲ 5 ਮਵੇਸ਼ੀ ਵੀ ਇਸ ਗੋਲੀਬਾਰੀ ਦਾ ਸ਼ਿਕਾਰ ਹੋਏ ਹਨ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
author

Disha

News Editor

Related News