ਜੰਮੂ-ਕਸ਼ਮੀਰ : ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜਵਾਨ ਜ਼ਖਮੀ

12/22/2018 7:53:51 PM

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 6 ਜਵਾਨ ਜ਼ਖਮੀ ਹੋ ਗਏ ਹਨ। ਅੰਨਤਨਾਗ ਦੇ ਅਰਵਾਨੀ ਵਿਚ ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ।
ਜ਼ਖਮੀ ਫੌਜੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸੀ.ਆਰ.ਪੀ.ਐੱਫ. ਮੁਤਾਬਕ ਜਦੋਂ ਸੁਰੱਖਿਆ ਬਲਾਂ 'ਤੇ ਗ੍ਰਨੇਡ ਨਾਲ ਹਮਲਾ ਹੋਇਆ ਉਦੋਂ ਉਸ 'ਤੇ ਭਾਰੀ ਮਾਤਰਾ 'ਚ ਪੱਥਰਬਾਜੀ ਵੀ ਕੀਤੀ ਜਾ ਰਹੀ ਸੀ। ਸੁਰੱਖਿਆ ਬਲ ਇਲਾਕੇ ਵਿਚ ਸਰਚ ਆਪਰੇਸ਼ਨ ਲਈ ਗਏ ਹੋਏ ਸਨ। ਅੰਨਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 6 ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ, ਨਾਲ ਹੀ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀਆਂ ਦੇ ਹਥਿਆਰ ਵੀ ਸੁਰੱਖਿਆ ਬਲਾਂ ਨੇ ਬਰਾਮਦ ਕਰ ਲਏ ਸਨ।

Inder Prajapati

This news is Content Editor Inder Prajapati