200 ਫੁੱਟ ਡੂੰਘੀ ਖੱਡ ''ਚ ਡਿੱਗੀ ਬੱਸ, 6 ਲੋਕਾਂ ਦੀ ਮੌਤ

Thursday, Aug 22, 2024 - 04:09 PM (IST)

ਲੇਹ (ਭਾਸ਼ਾ)- ਲੱਦਾਖ ਦੇ ਲੇਹ ਜ਼ਿਲ੍ਹੇ 'ਚ ਇਕ ਬੱਸ ਸੜਕ ਤੋਂ ਫਿਸਲ ਕੇ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਲੇਹ ਦੇ ਡਿਪਟੀ ਕਮਿਸ਼ਨਰ ਸੰਤੋਸ਼ ਸੁਖਾਦੇਵ ਨੇ ਦੱਸਿਆ ਕਿ ਬੱਸ ਇਕ ਸਕੂਲ ਦੇ ਕਰਮਚਾਰੀਆਂ ਨੂੰ ਵਿਆਹ ਸਮਾਰੋਹ 'ਚ ਲਿਜਾ ਰਹੀ ਸੀ ਅਤੇ ਦੁਰਬੁਕ ਇਲਾਕੇ 'ਚ ਖੱਡ 'ਚ ਡਿੱਗ ਗਈ

। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਮਦਦ ਦਿੱਤੀ ਗਈ। 22 ਜ਼ਖ਼ਮੀਆਂ ਨੂੰ ਲੇਹ ਦੇ ਐੱਸ.ਐੱਨ.ਐੱਮ. ਹਸਪਤਾਲ ਅਤੇ ਫ਼ੌਜ ਦੇ ਹਸਪਤਾਲ ਅਤੇ ਫ਼ੌਜ ਦੇ ਹਸਪਤਾਲ ਲਿਜਾਉਣ ਲਈ ਹੈਲੀਕਾਪਟਰ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਸੁਖਾਦੇਵ ਨੇ ਦੱਸਿਆ ਕਿ ਜ਼ਖ਼ਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News