ਪੱਥਰ ਚਿਪਸ ਨਾਲ ਭਰੇ ਟਰੱਕ ਦੀ ਜੀਪ ਨਾਲ ਭਿਆਨਕ ਟੱਕਰ, 6 ਲੋਕਾਂ ਦੀ ਮੌਤ
Tuesday, Apr 30, 2024 - 10:10 AM (IST)
ਭਾਗਲਪੁਰ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਤੇਜ਼ ਰਫ਼ਤਾਰ ਟਰੱਕ ਨੇ ਜੀਪ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨਾਬਾਲਗਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਕਰੀਬ 11.30 ਵਜੇ ਆਮਪੁਰ ਪਿੰਡ 'ਚ ਵਾਪਰਿਆ। ਤੇਜ਼ ਰਫ਼ਤਾਰ ਪੱਥਰ ਚਿਪਸ ਨਾਲ ਭਰਿਆ ਟਰੱਕ ਨੈਸ਼ਨਲ ਹਾਈਵੇਅ-80 'ਤੇ ਕੰਟਰੋਲ ਗੁਆ ਬੈਠਾ ਅਤੇ ਜੀਪ ਨਾਲ ਟਕਰਾ ਗਿਆ। ਘੋਗਾ ਪੁਲਸ ਸਟੇਸ਼ਨ ਦੇ SHO ਅਜੀਤ ਕੁਮਾਰ ਨੇ ਦੱਸਿਆ ਕਿ ਯਾਤਰੀ ਇਕ ਵਿਆਹ ਦੀ ਪਾਰਟੀ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ- ਮਿੰਟਾਂ 'ਚ ਮੌਤ ਨੇ ਪਾ ਲਿਆ ਘੇਰਾ, ਵੀਡੀਓ 'ਚ ਵੇਖੋ ਬਾਈਕ ਸਵਾਰ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ
ਜ਼ਖ਼ਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ ਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਕੁਮਾਰ ਨੇ ਕਿਹਾ ਕਿ ਬਚਾਅ ਕੰਮ 3 ਘੰਟੇ ਤੱਕ ਜਾਰੀ ਰਿਹਾ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸੱਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਦੇ ਰੂਪ ਵਿਚ ਕੀਤੀ ਗਈ ਹੈ।
ਇਹ ਵੀ ਪੜ੍ਹੋ- SHO ਦੀ ਛੁੱਟੀ ਨਾ ਦੇਣ ਦੀ ਜ਼ਿੱਦ; ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਨੇ ਗੁਆਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8