''ਫੁੱਲ'' ਲੈ ਜਾ ਰਹੇ ਸਨ ਹਰਿਦੁਆਰ, ਇਕ ਪਰਿਵਾਰ ਦੇ 6 ਜੀਆਂ ਦੀ ਮੌਤ, ਪਿਆ ਚੀਕ-ਚਿਹਾੜਾ

Wednesday, Oct 01, 2025 - 11:06 AM (IST)

''ਫੁੱਲ'' ਲੈ ਜਾ ਰਹੇ ਸਨ ਹਰਿਦੁਆਰ, ਇਕ ਪਰਿਵਾਰ ਦੇ 6 ਜੀਆਂ ਦੀ ਮੌਤ, ਪਿਆ ਚੀਕ-ਚਿਹਾੜਾ

ਮੁਜ਼ੱਫਰਨਗਰ (ਉੱਤਰ ਪ੍ਰਦੇਸ਼) : ਮੁਜ਼ੱਫਰਨਗਰ ਦੇ ਟੀਟਾਵੀ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਮਿਲੀ ਹੈ। ਇਸ ਭਿਆਨਕ ਹਾਦਸੇ ਵਿਚ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸਰਕਲ ਅਫ਼ਸਰ ਰੂਪਾਲੀ ਰਾਓ ਨੇ ਦੱਸਿਆ ਕਿ ਟੀਟਾਵੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਪਾਣੀਪਤ-ਖਾਟੀਮਾ ਹਾਈਵੇਅ 'ਤੇ ਇੱਕ ਢਾਬੇ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ।

ਪੜ੍ਹੋ ਇਹ ਵੀ ਖ਼ਬਰ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!

ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਮੋਹਿਨੀ (44), ਅੰਜੂ (30), ਵਿੰਮੀ (35), ਰਾਜੇਂਦਰ (50), ਸ਼ਿਵਾ (30, ਡਰਾਈਵਰ) ਅਤੇ ਪਿਊਸ਼ (30) ਵਜੋਂ ਹੋਈ ਹੈ। ਇਹ ਸਾਰੇ ਹਰਿਆਣਾ ਦੇ ਫਰੀਦਪੁਰ ਦੇ ਰਹਿਣ ਵਾਲੇ ਸਨ। ਰਾਓ ਨੇ ਕਿਹਾ ਕਿ ਕਾਰ ਵਿੱਚ ਸਵਾਰ ਲੋਕ ਹਰਿਆਣਾ ਤੋਂ ਆਪਣੇ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਜਾ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਵਿੱਚ ਜ਼ਖਮੀ ਹੋਏ ਇੱਕ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News