ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
Wednesday, Mar 09, 2022 - 03:05 PM (IST)
ਇਟਾਵਾ (ਵਾਰਤਾ)- ਉੱਤਰ ਪ੍ਰਦੇਸ਼ 'ਚ ਇਟਾਵਾ ਜ਼ਿਲ੍ਹੇ ਦੇ ਸੈਫਈ ਖੇਤਰ 'ਚ ਬੁੱਧਵਾਰ ਦੁਪਹਿਰ ਕਾਰ ਅਤੇ ਮਿੰਨੀ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਐਡੀਸ਼ਨਲ ਪੁਲਸ ਸੁਪਰਡੈਂਟ ਗ੍ਰਾਮੀਣ ਸੱਤਿਆਪਾਲ ਸਿੰਘ ਨੇ ਦੱਸਿਆ ਕਿ ਇਟਾਵਾ ਮੈਨਪੁਰੀ ਮਾਰਗ 'ਤੇ ਬੁੱਧਵਾਰ ਦੁਪਹਿਰ ਕਰੀਬ 12.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸੈਫਈ ਤੋਂ ਇਟਾਵਾ ਵੱਲ ਜਾ ਰਹੀ ਇਕ ਡੀ.ਸੀ.ਐੱਮ. ਗੱਡੀ ਉਲਟ ਦਿਸ਼ਾ ਤੋਂ ਆ ਰਹੀ ਕਿ ਕਾਰ ਨਾਲ ਟਕਰਾ ਗਈ। ਕਾਰ 'ਚ ਸਵਾਰ ਜਸਵੰਤਨਗਰ ਦੇ ਇਕ ਫੋਟੋ ਸਟੂਡੀਓ ਦੇ ਕਰਮੀ ਸਵਾਰ ਸਨ, ਜੋ ਮੈਨਪੁਰੀ 'ਚ ਸ਼ਗੁਨ ਵਾਟਿਕਾ ਸਥਿਤ ਇਕ ਵਿਆਹ ਸਮਾਰੋਹ ਨੂੰ ਸ਼ੂਟ ਕਰਨ ਜਾ ਰਹੇ ਸਨ।
ਚਸ਼ਮਦੀਦਾਂ ਨੇ ਦੱਸਿਆ ਕਿ ਇਸ ਹਾਦਸੇ 'ਚ ਵਿਸ਼ੇਸ਼, ਮਨਜੀਤ, ਬ੍ਰਜਮੋਹਨ, ਕਰਨ, ਸਾਦਾਬ ਅਤੇ ਵਿਪਿਨ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਸਾਰੇ ਨੌਜਵਾਨ 20 ਤੋਂ 22 ਉਮਰ ਦਰਮਿਆਨ ਦੱਸੀ ਜਾ ਰਹੀ ਹੈ। ਸਾਰੇ ਜਸਵੰਤਨਗਰ ਦੇ ਰਹਿਣ ਵਾਲੇ ਹਨ। ਹਾਦਸੇ 'ਚ ਜ਼ਖ਼ਮੀ ਤਿੰਨ ਹੋਰ ਨੂੰ ਸੈਫਈ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।