6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਇਕੋਂ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ

Thursday, Jun 26, 2025 - 02:11 PM (IST)

6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਇਕੋਂ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ

ਬਿਜਨੌਰ : 6 ਲੱਖ ਰੁਪਏ ਦੇ ਕਰਜ਼ੇ ਤੋਂ ਪਰੇਸ਼ਾਨ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਬੁੱਧਵਾਰ ਰਾਤ ਨੂੰ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੌਰਾਨ ਮਾਂ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਛੋਟੀ ਧੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਨੂੰ ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪੁਲਸ ਸੁਪਰਡੈਂਟ ਅਭਿਸ਼ੇਕ ਨੇ ਦੱਸਿਆ ਕਿ ਥਾਣਾ ਨੂਰਪੁਰ ਦੇ ਕੰਦਰਾ ਪਿੰਡ ਵਿੱਚ ਬੁੱਧਵਾਰ ਰਾਤ ਨੂੰ ਪੁਖਰਾਜ (46), ਉਸਦੀ ਪਤਨੀ ਰਮੇਸ਼ੀਆ (41), ਵੱਡੀ ਧੀ ਅਨੀਤਾ (19) ਅਤੇ ਛੋਟੀ ਧੀ ਸੁਨੀਤਾ (17) ਨੇ ਜ਼ਹਿਰ ਖਾ ਲਿਆ। 

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

ਉਨ੍ਹਾਂ ਕਿਹਾ ਕਿ ਰਮੇਸ਼ੀਆ ਅਤੇ ਅਨੀਤਾ ਦੀ ਮੌਤ ਹੋ ਗਈ, ਜਦੋਂ ਕਿ ਪੁਖਰਾਜ ਅਤੇ ਸੁਨੀਤਾ ਨੂੰ ਇਲਾਜ ਲਈ ਮੇਰਠ ਭੇਜਿਆ ਗਿਆ ਹੈ। ਪੁਲਸ ਅਨੁਸਾਰ ਪੁਖਰਾਜ 'ਤੇ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਪਰਿਵਾਰ ਲੈਣਦਾਰਾਂ ਦੇ ਦਬਾਅ ਤੋਂ ਪਰੇਸ਼ਾਨ ਸੀ। ਦੋਵੇਂ ਮ੍ਰਿਤਕ ਲਾਸ਼ਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News