ਰੂਹ ਕੰਬਾਊ ਵਾਰਦਾਤ: 6 ਮਹੀਨੇ ਪਹਿਲਾਂ ਕਰਵਾਈ ਲਵ-ਮੈਰਿਜ, ਹੁਣ ਪਤਨੀ ਦਾ ਸਿਰ ਕਲਮ ਕਰ ਵੱਢ ਦਿੱਤੇ ਹੱਥ

Friday, Jun 28, 2024 - 11:08 AM (IST)

ਰੂਹ ਕੰਬਾਊ ਵਾਰਦਾਤ: 6 ਮਹੀਨੇ ਪਹਿਲਾਂ ਕਰਵਾਈ ਲਵ-ਮੈਰਿਜ, ਹੁਣ ਪਤਨੀ ਦਾ ਸਿਰ ਕਲਮ ਕਰ ਵੱਢ ਦਿੱਤੇ ਹੱਥ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਨਿਆਜ਼ੀਪੁਰ ਪਿੰਡ ਵਿੱਚ ਇੱਕ ਵਿਅਕਤੀ ਨੂੰ ਉਸ ਵੇਲੇ ਰੰਗੇ ਹੱਥੀਂ ਫੜ ਲਿਆ ਗਿਆ, ਜਦੋਂ ਉਹ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਸ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਦੋਸ਼ੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਸਿਰ ਅਤੇ ਹੱਥ ਵੱਢ ਦਿੱਤੇ ਸਨ।

ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਐੱਸਪੀ ਸਤਿਆਨਾਰਾਇਣ ਪ੍ਰਜਾਪਤੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਸ ਨੇ ਇਸ ਸਬੰਧ ਵਿੱਚ ਮ੍ਰਿਤਕਾਂ ਦੇ ਪਤੀ ਅਰਬਾਜ਼ ਅਤੇ ਉਸਦੇ ਦੋਸਤ ਸ਼ਾਹਰੁਖ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਰਬਾਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਦੱਸਿਆ ਕਿ ਅਰਬਾਜ਼ ਨੇ ਕਰੀਬ 6 ਮਹੀਨੇ ਪਹਿਲਾਂ ਉਤਰਾਖੰਡ ਦੀ ਰਹਿਣ ਵਾਲੀ 21 ਸਾਲਾ ਚਾਹਤ ਨਾਲ ਵਿਆਹ ਕੀਤਾ ਸੀ ਅਤੇ ਪਰਿਵਾਰ ਨੂੰ ਬਿਨਾਂ ਦੱਸੇ ਕਿਰਾਏ ਦੇ ਕਮਰੇ 'ਚ ਰਹਿਣ ਲੱਗ ਪਿਆ ਸੀ। ਉਸ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਅਰਬਾਜ਼ ਨੇ ਚਾਹਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਸੀ ਅਤੇ ਉਸ ਦਾ ਸਿਰ ਅਤੇ ਹੱਥ ਵੱਢ ਦਿੱਤੇ ਸਨ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਪੁਲਸ ਸੁਪਰਡੈਂਟ ਮੁਤਾਬਕ ਵੀਰਵਾਰ ਨੂੰ ਉਹ ਆਪਣੇ ਦੋਸਤ ਸ਼ਾਹਰੁਖ ਦੀ ਮਦਦ ਨਾਲ ਮੋਟਰਸਾਈਕਲ 'ਤੇ ਲਾਸ਼ ਨੂੰ ਨਿਆਜੀਪੁਰ ਪਿੰਡ 'ਚ ਕਾਲੀ ਨਦੀ 'ਤੇ ਲੈ ਗਿਆ। ਪਤਨੀ ਦੀ ਲਾਸ਼ ਨੂੰ ਨਦੀ 'ਚ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਪੁਲਸ ਨੇ ਉਹਨਾਂ ਨੂੰ ਰੰਗੇ ਹੱਥੀਂ ਫੜ ਲਿਆ। ਪੁਲਸ ਨੇ ਦੱਸਿਆ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਉਤਰਾਖੰਡ ਦੀ ਰਹਿਣ ਵਾਲੀ 21 ਸਾਲਾ ਚਾਹਤ ਨਾਲ ਵਿਆਹ ਕਰਵਾਇਆ ਸੀ ਅਤੇ ਘਰ ਵਾਲਿਆਂ ਦੀ ਜਾਣਕਾਰੀ ਤੋਂ ਬਿਨਾਂ ਉਸ ਨੂੰ ਕਿਰਾਏ ਦੇ ਕਮਰੇ ਵਿੱਚ ਰੱਖਿਆ ਸੀ। ਉਸਦਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News