ਵੱਡਾ ਹਾਦਸਾ : ਬੱਸ-ਟਰੱਕ ਦੀ ਭਿਆਨਕ ਟੱਕਰ 'ਚ 6 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

Friday, Sep 20, 2024 - 01:07 PM (IST)

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਜਾਲਨਾ 'ਚ ਸ਼ੁੱਕਰਵਾਰ ਨੂੰ ਇਕ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਬੱਸ ਅਤੇ ਆਈਸ਼ਰ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਣ ਨਾਲ 6 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਜਾਲਨਾ ਦੇ ਅੰਬੇਡ ਤੋਂ 10 ਕਿਲੋਮੀਟਰ ਦੂਰ ਵਡੀਗੋਦਰੀ ਰੋਡ 'ਤੇ ਸ਼ਾਹਪੁਰ ਨੇੜੇ ਸਵੇਰੇ ਵਾਪਰਿਆ ਹੈ। ਗੇਵਰਾਈ ਤੋਂ ਅੰਬੇਡ ਜਾ ਰਹੀ ਬੱਸ ਦੀ ਸਾਹਮਣੇ ਤੋਂ ਆ ਰਹੇ ਆਈਸ਼ਰ ਟਰੱਕ ਨਾਲ ਟੱਕਰ ਹੋ ਗਈ, ਜੋ ਮੋਸੰਬੀ ਨੂੰ ਜਾ ਰਿਹਾ ਸੀ। 

ਇਹ ਵੀ ਪੜ੍ਹੋ Online ਗੇਮ 'ਚ ਗਵਾ 'ਤੇ 96 ਲੱਖ, ਹੁਣ ਪਰਿਵਾਰ ਨੇ ਵੀ ਮੋੜ ਲਿਆ ਮੂੰਹ, ਨੌਜਵਾਨ ਨੇ ਰੋ-ਰੋ ਦੱਸੀ ਹੱਡੀ ਬੀਤੀ

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਟਰੱਕ ਪਲਟ ਗਿਆ। ਹਾਦਸੇ ਦੇ ਸਮੇਂ ਬੱਸ ਵਿੱਚ 20 ਤੋਂ 30 ਯਾਤਰੀ ਸਵਾਰ ਸਨ। ਸੂਚਨਾ ਮਿਲਣ 'ਤੇ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਅੰਬੇਡ ਸ਼ਹਿਰ ਦੇ ਹਸਪਤਾਲ 'ਚ ਦਾਖਲ ਕਰਵਾਇਆ। ਲਾਸ਼ਾਂ ਨੂੰ ਪੋਸਟਮਾਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਇਸ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਸਥਿਤੀ ਬਹੁਤ ਡਰਾਉਣੀ ਸੀ। ਹਾਦਸੇ ਕਾਰਨ ਚੀਕ-ਚਿਹਾੜਾ ਮੱਚ ਗਿਆ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News