ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ, 4 ਦੀ ਹਾਲਤ ਗੰਭੀਰ

Thursday, Jan 27, 2022 - 06:40 PM (IST)

ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ, 4 ਦੀ ਹਾਲਤ ਗੰਭੀਰ

ਬਕਸਰ- ਬਿਹਾਰ ਦੇ ਬਕਸਰ ਜ਼ਿਲੇ ’ਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾਲ ਹੀ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

PunjabKesari

ਜਾਣਕਾਰੀ ਮੁਤਾਬਕ ਮਾਮਲਾ ਬਕਸਰ ਜ਼ਿਲੇ ਅਮਸਾਰੀ ਪਿੰਡ ਦਾ ਹੈ, ਜਿੱਥੇ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਜ਼ਹਿਰੀਲੀ ਸ਼ਰਾਬ ਦੇ ਕਾਰਨ ਹੋਇਆ ਹੈ। ਪ੍ਰਸ਼ਾਸਨ ਕੀ ਕਰ ਰਿਹਾ ਹੈ? ਜੇਕਰ ਸ਼ਰਾਬ ’ਤੇ ਰੋਕ ਹੈ ਤਾਂ ਇੱਥੇ ਸ਼ਰਾਬ ਕਿਸ ਤਰ੍ਹਾਂ ਮਿਲ ਰਹੀ ਹੈ।
 


author

Rakesh

Content Editor

Related News