ਲੜਾਈ ਨੇ ਧਾਰਿਆ ਖੂਨੀ ਰੂਪ, 6 ਲੋਕਾਂ ਨੇ ਚਾਕੂ ਮਾਰ ਕਰ ''ਤਾ ਵਿਅਕਤੀ ਦਾ ਕਤਲ

Wednesday, Oct 16, 2024 - 10:28 AM (IST)

ਲੜਾਈ ਨੇ ਧਾਰਿਆ ਖੂਨੀ ਰੂਪ, 6 ਲੋਕਾਂ ਨੇ ਚਾਕੂ ਮਾਰ ਕਰ ''ਤਾ ਵਿਅਕਤੀ ਦਾ ਕਤਲ

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਦਾ ਕਥਿਤ ਤੌਰ 'ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲਸ ਨੇ ਬੁੱਧਵਾਰ ਨੂੰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) (ਪੱਛਮੀ) ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਮੰਗਲਵਾਰ ਰਾਤ ਕਰੀਬ 11 ਵਜੇ ਪੁਲਸ ਕੰਟਰੋਲ ਰੂਮ (ਪੀਸੀਆਰ) ਵਿੱਚ ਮਿਲੀ।

ਇਹ ਵੀ ਪੜ੍ਹੋ -  ਵੋਟਿੰਗ ਖ਼ਤਮ ਹੁੰਦੇ ਮੋਗਾ 'ਚ ਭੱਖਿਆ ਮਾਹੌਲ, ਕਿਤੇ ਚਲੇ ਇੱਟਾ-ਰੋੜ੍ਹੇ, ਕਿਤੇ ਚੱਲੀ ਗੋਲੀ

ਅਧਿਕਾਰੀ ਨੇ ਦੱਸਿਆ, ''ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ 'ਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।'' ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ 'ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News