ਜਨਮ ਦਿਨ ਮਨਾਉਣ ਜਾ ਰਹੇ 6 ਨੌਜਵਾਨਾਂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 3 ਦੀ ਮੌਤ

Saturday, Nov 02, 2024 - 04:12 PM (IST)

ਜਨਮ ਦਿਨ ਮਨਾਉਣ ਜਾ ਰਹੇ 6 ਨੌਜਵਾਨਾਂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 3 ਦੀ ਮੌਤ

ਬਿਜਨੌਰ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ 'ਚ ਨਜੀਬਾਬਾਦ ਰੋਡ 'ਤੇ ਇਕ ਬੇਕਾਬੂ ਕਾਰ ਦੇ ਦਰੱਖ਼ਤ ਨਾਲ ਟਕਰਾ ਜਾਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਥਾਣਾ ਇਲਾਕਾ ਅਧਿਕਾਰੀ ਸੰਗਰਾਮ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਨਜੀਬਾਬਾਦ ਰੋਡ 'ਤੇ ਸੜਕ 'ਤੇ ਅਵਾਰਾ ਪਸ਼ੂ ਦੇ ਅਚਾਨਕ ਆ ਜਾਣ ਕਾਰਨ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। 

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਸ਼ਵਨੀ, ਸਰਾਂਸ਼ ਅਤੇ ਅਨਿਰੁਧ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲੇ ਨੌਜਵਾਨ ਦੀ ਉਮਰ 23 ਤੋਂ 24 ਸਾਲ ਦਰਮਿਆਨ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਲਾਕਾ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਤਿੰਨ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦੀ ਉਮਰ ਵੀ 23 ਤੋਂ 24 ਸਾਲ ਦਰਮਿਆਨ ਹੈ। ਪੁਲਸ ਮੁਤਾਬਕ ਸਾਰੇ ਛੇ ਨੌਜਵਾਨ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਲਈ ਬਿਜਨੌਰ ਤੋਂ ਨਜੀਬਾਬਾਦ ਜਾ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News