ਮਹਾਰਾਸ਼ਟਰ ਦੇ ਗੜ੍ਹਚਿਰੌਲੀ ''ਚ 61 ਨਕਸਲੀਆਂ ਨੇ ਕੀਤਾ ਆਤਮ ਸਮਰਪਣ
Tuesday, Oct 14, 2025 - 01:25 PM (IST)

ਮੁੰਬਈ (ਭਾਸ਼ਾ) : ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿੱਚ ਇੱਕ ਚੋਟੀ ਦੇ ਨਕਸਲੀ ਐੱਮ. ਵੇਣੂਗੋਪਾਲ ਉਰਫ਼ ਭੂਪਤੀ ਸਮੇਤ 61 ਨਕਸਲੀਆਂ ਨੇ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭੂਪਤੀ 'ਤੇ ਇੱਕ ਵੱਡਾ ਨਕਦ ਇਨਾਮ ਐਲਾਨਿਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਨਕਸਲੀਆਂ ਨੇ ਸੋਮਵਾਰ ਦੇਰ ਰਾਤ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਆਤਮ ਸਮਰਪਣ ਕਰਨ ਵਾਲਿਆਂ ਵਿੱਚ ਇੱਕ ਕੇਂਦਰੀ ਕਮੇਟੀ ਮੈਂਬਰ ਅਤੇ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦੇ 10 ਡਿਵੀਜ਼ਨਲ ਕਮੇਟੀ ਮੈਂਬਰ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e