ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 61 ਬੀਮਾਰ

Saturday, Aug 22, 2026 - 04:36 AM (IST)

ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 61 ਬੀਮਾਰ

ਭਾਵਨਗਰ - ਗੁਜਰਾਤ ਦੇ ਭਾਵਨਗਰ ਜ਼ਿਲੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 61 ਲੋਕ ਬੀਮਾਰ ਹੋਏ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 10 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਸੂਬਾ ਸਰਕਾਰ ਨੇ ਕਿਹਾ ਕਿ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ ਗਈ, ਜਦਕਿ ਕਾਂਗਰਸ ਨੇ ਇਸ ਮਾਮਲੇ ਨੂੰ ਲੈ ਕੇ ਗ੍ਰਹਿ ਵਿਭਾਗ ਸੰਭਾਲ ਰਹੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਦੇ ਅਸਤੀਫ਼ੇ ਦੀ ਮੰਗ ਕੀਤੀ। ਜ਼ਿਲਾ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਹਿਰੀਲੇ ਪਦਾਰਥ ਮੈਥਾਨੋਲ ਯੁਕਤ ਸ਼ਰਾਬ ਪੀਣ ਵਾਲੇ 25 ਲੋਕਾਂ ਦਾ ਹੁਣ ਵੀ ਹਸਪਤਾਲ ਵਿਚ ਇਲਾਜ ਜਾਰੀ ਹੈ। ਇਸ ਘਟਨਾ ਦੇ ਸਬੰਧ ਵਿਚ ਵਰਤੇਜ ਥਾਣੇ ਵਿਚ ਦਰਜ ਐੱਫ. ਆਈ. ਆਰ. ਵਿਚ 21 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 13 ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।


author

Inder Prajapati

Content Editor

Related News