ਭਾਰਤ ''ਚ ਪਰਤ ਆਇਆ ਕੋਰੋਨਾ, 640 ਨਵੇਂ ਕੇਸ ਆਏ ਸਾਹਮਣੇ, ਇਕ ਦੀ ਮੌਤ
Friday, Dec 22, 2023 - 12:23 PM (IST)
ਨਵੀਂ ਦਿੱਲੀ- ਭਾਰਤ 'ਚ ਸ਼ੁੱਕਰਵਾਰ ਯਾਨੀ ਕਿ ਅੱਜ ਕੋਵਿਡ-19 ਦੇ 640 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 2,997 ਪਹੁੰਚ ਗਈ, ਜਦਕਿ ਇਕ ਦਿਨ ਪਹਿਲਾਂ ਇਹ ਗਿਣਤੀ 2,669 'ਤੇ ਸੀ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 4.50 ਕਰੋੜ (4,50,07,212) ਹੈ।
ਇਹ ਵੀ ਪੜ੍ਹੋ- ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ
ਕੇਰਲ 'ਚ ਇਕ ਹੋਰ ਮਰੀਜ਼ ਦੀ ਵਾਇਰਸ ਨਾਲ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,33,328 ਹੋ ਗਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਇਸ ਬੀਮਾਰੀ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,44,70,887 ਹੋ ਗਈ ਹੈ। ਅੰਕੜਿਆਂ ਮੁਤਾਬਕ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8