ਬਿਹਾਰ: ਛਪਰਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 65 ਲੋਕਾਂ ਦੀ ਮੌਤ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

Saturday, Dec 17, 2022 - 02:45 AM (IST)

ਬਿਹਾਰ: ਛਪਰਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 65 ਲੋਕਾਂ ਦੀ ਮੌਤ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

ਪਟਨਾ (ਯੂ. ਐੱਨ. ਆਈ.) : ਪਹਿਲਾਂ 24, ਫਿਰ 40 ਤੇ ਹੁਣ 65, ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਗ੍ਰਾਫ ਦਿਲ ਦਹਿਲਾ ਦੇਣ ਵਾਲਾ ਹੈ। ਛਪਰਾ ਸ਼ਰਾਬ ਕਾਂਡ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦੂਜੇ ਪਾਸੇ ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਅੰਕੜਾ ਲਗਾਤਾਰ ਵਧ ਰਿਹਾ ਹੈ। ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ. ਐੱਚ. ਆਰ. ਸੀ.) ਨੇ ਬਿਹਾਰ ਸਰਕਾਰ ਅਤੇ ਸੂਬੇ ਦੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਬਿਹਾਰ ’ਚ ਅਪ੍ਰੈਲ 2016 ਤੋਂ ਸ਼ਰਾਬ ਦੀ ਵਿਕਰੀ ਅਤੇ ਸੇਵਨ ’ਤੇ ਪੂਰਨ ਪਾਬੰਦੀ ਹੈ, ਹਾਲਾਂਕਿ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਭਾਰਤੀ ਹਵਾਈ ਅੱਡਿਆਂ ’ਤੇ ਭੀੜ, ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ਕੌਮਾਂਤਰੀ ਉਡਾਣਾਂ ਵਧਾਈਆਂ ਜਾਣ

ਓਧਰ, ਛਪਰਾ ਸ਼ਰਾਬ ਕਾਂਡ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਕੀਲ ਨੇ ਇਹ ਮਾਮਲਾ ਚੀਫ਼ ਜਸਟਿਸ ਦੇ ਸਾਹਮਣੇ ਰੱਖਿਆ ਹੈ। ਇਸ ਪਟੀਸ਼ਨ ’ਤੇ ਅਦਾਲਤ ਤੋਂ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ’ਤੇ ਸੁਤੰਤਰ ਐੱਸ. ਆਈ. ਟੀ. ਤੋਂ ਜਾਂਚ ਦੀ ਮੰਗ ਅਤੇ ਪੀੜਤ ਪਰਿਵਾਰ ਲਈ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ ਪਰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ’ਤੇ ਜਲਦ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਹ ਮਾਮਲਾ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅਦਾਲਤ ਦੇ ਸਾਹਮਣੇ ਰੱਖਿਆ ਜਾਵੇ।

ਇਹ ਵੀ ਪੜ੍ਹੋ : ਸੜਕ 'ਤੇ ਖੜ੍ਹੀਆਂ ਮਾਂ-ਧੀ ਨਾਲ ਵਾਪਰਿਆ ਵੱਡਾ ਕਾਂਡ, CCTV ਵੇਖ ਹੋ ਜਾਓਗੇ ਹੈਰਾਨ

ਓਧਰ, ਸੀਵਾਨ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਥਾਣੇ ਦੇ ਚੌਕੀਦਾਰ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ ਬੇਗੂਸਰਾਏ ’ਚ ਇਕ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾਂ ਦੀ ਪਛਾਣ ਮਹੇਸ਼ ਰਾਏ, ਅਮੀਰ ਮਾਂਝੀ, ਸ਼ੰਭੂ ਯਾਦਵ, ਰਾਜੇਂਦਰ ਪੰਡਿਤ ਅਤੇ ਚੌਕੀਦਾਰ ਅਵਧ ਮਾਂਝੀ ਵਜੋਂ ਹੋਈ ਹੈ। ਉਥੇ ਹੀ ਬੇਗੂਸਰਾਏ ’ਚ ਤੇਘੜਾ ਥਾਣੇ ਅਧੀਨ ਆਉਂਦੇ ਪੁਰਾਣਾ ਬਾਜ਼ਾਰ ਵਾਰਡ ਨੰ. 24 ’ਚ ਸ਼ਰਾਬ ਪੀ ਕੇ ਮਰਨ ਵਾਲੇ ਵਿਅਕਤੀ ਦੀ ਪਛਾਣ ਘਨਸ਼ਿਆਮ ਪੋਦਾਰ ਪੁੱਤਰ ਚੰਦਰ ਕੁਮਾਰ ਪੋਦਾਰ ਵਜੋਂ ਹੋਈ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤਾਂ ਨੂੰ ਨਹੀਂ ਮਿਲੇਗਾ ਮੁਆਵਜ਼ਾ : ਨਿਤੀਸ਼

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਰਾਬਬੰਦੀ ’ਤੇ ਆਪਣਾ ਸਖ਼ਤ ਰੁਖ਼ ਦੁਹਰਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸ਼ੁੱਕਰਵਾਰ ਨੂੰ ਬਿਹਾਰ ਵਿਧਾਨ ਸਭਾ ’ਚ ਦੁਪਹਿਰ ਦੇ ਖਾਣੇ ਦੀ ਬ੍ਰੇਕ ਤੋਂ ਪਹਿਲਾਂ ਵਿਰੋਧੀ ਧਿਰ ਦੇ ਹੰਗਾਮੇ ’ਚ ਦਖਲ ਦਿੰਦਿਆਂ ਸ਼ਰਾਬ ਦੇ ਸੇਵਨ ਨੂੰ ਨਿੰਦਣਯੋਗ ਕਰਾਰ ਦਿੱਤਾ ਅਤੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਸੇਵਨ ਨਾਲ ਮੌਤ ਹੋਣ ’ਤੇ ਮੁਆਵਜ਼ਾ ਦੇਣਾ ਗਲਤ ਹੈ। ਉਨ੍ਹਾਂ ਬਾਪੂ, ਵੱਖ-ਵੱਖ ਧਰਮਾਂ ਅਤੇ ਵਿਚਾਰਧਾਰਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਰਾਬ ਦੇ ਸੇਵਨ ਨੂੰ ਕਿਤੇ ਵੀ ਜਾਇਜ਼ ਨਹੀਂ ਠਹਿਰਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News