15 ਸਾਲਾ ਮਾਸੂਮ ਨਾਲ 65 ਸਾਲਾ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਨਿੱਜੀ ਸਕੂਲ ਦਾ ਅਧਿਆਪਕ ਹੈ ਮੁਲਜ਼ਮ

Sunday, Feb 01, 2026 - 07:20 PM (IST)

15 ਸਾਲਾ ਮਾਸੂਮ ਨਾਲ 65 ਸਾਲਾ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਨਿੱਜੀ ਸਕੂਲ ਦਾ ਅਧਿਆਪਕ ਹੈ ਮੁਲਜ਼ਮ

ਨੈਸ਼ਨਲ ਡੈਸਕ: ਉੱਤਰਾਖੰਡ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਕ 65 ਸਾਲਾ ਵਿਅਕਤੀ ਨੇ 15 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕੀਤਾ। ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਰਮਨਾਕ ਘਟਨਾ ਉੱਤਰ ਪ੍ਰਦੇਸ਼ ਦੇ ਦੇਵਰੀਆ ਏਕੁਆਨਾ ਥਾਣਾ ਖੇਤਰ ਵਿੱਚ ਵਾਪਰੀ। ਇੱਕ ਪਿੰਡ ਵਾਸੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਉਸਦੀ 15 ਸਾਲਾ ਧੀ ਨਾਲ ਜਬਰ-ਜ਼ਨਾਹ ਕੀਤਾ ਗਿਆ ਹੈ। ਦੋਸ਼ ਹੈ ਕਿ ਉਸੇ ਪਿੰਡ ਦੇ ਰਹਿਣ ਵਾਲੇ 65 ਸਾਲਾ ਸੁਰੇਂਦਰ ਸਿੰਘ ਨੇ ਨਾਬਾਲਗ ਨਾਲ ਇਹ ਬੇਰਹਿਮੀ ਕੀਤੀ। ਇਹ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਲੜਕੀ ਆਪਣੇ ਖੇਤਾਂ ਵਿੱਚ ਜਾ ਰਹੀ ਸੀ।

ਸ਼ਿਕਾਇਤ ਤੋਂ ਬਾਅਦ ਪੁਲਸ ਨੇ ਦੋਸ਼ੀ ਵਿਰੁੱਧ ਜਬਰ-ਜਨਾਹ ਅਤੇ ਪੋਕਸੋ ਐਕਟ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ-ਇੰਚਾਰਜ ਅਜੇ ਕੁਮਾਰ ਪਾਂਡੇ ਨੇ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News