ਦੇਸ਼ ’ਚ 137 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ, ਕੋਰੋਨਾ ਦੇ ਇੰਨੇ ਨਵੇਂ ਮਾਮਲੇ ਆਏ ਸਾਹਮਣੇ
Monday, Dec 20, 2021 - 11:43 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 15 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ 137.67 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 15 ਲੱਖ 82 ਹਜ਼ਾਰ 359 ਕੋਰੋਨਾ ਟੀਕੇ ਦਿੱਤੇ ਜਾ ਚੁਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 6563 ਨਵੇਂ ਮਾਮਲੇ ਸਾਹਮਣੇ ਆਏ ਹਨ।
ਦੇਸ਼ ’ਚ ਹਾਲੇ 82 ਹਜ਼ਾਰ 267 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.24 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.75 ਫੀਸਦੀ ਰਹੀ ਹੈ। ਇਸੇ ਮਿਆਦ ’ਚ 8077 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 41 ਲੱਖ 87 ਹਜ਼ਾਰ 17 ਰੋਗੀ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.37 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 8 ਲੱਖ 77 ਹਜ਼ਾਰ 55 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ’ਚ ਕੁੱਲ 66 ਕਰੋੜ 57 ਲੱਖ 12 ਹਜ਼ਾਰ 500 ਕੋਰੋਨਾ ਟੈਸਟ ਕੀਤੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ