‘ਵੰਦੇ ਭਾਰਤ’ ਮਿਸ਼ਨ ਤਹਿਤ 6.7 ਕਰੋੜ ਭਾਰਤੀਆਂ ਨੂੰ ਲਿਆਂਦਾ ਗਿਆ ਵਾਪਸ

Monday, Mar 22, 2021 - 01:41 AM (IST)

‘ਵੰਦੇ ਭਾਰਤ’ ਮਿਸ਼ਨ ਤਹਿਤ 6.7 ਕਰੋੜ ਭਾਰਤੀਆਂ ਨੂੰ ਲਿਆਂਦਾ ਗਿਆ ਵਾਪਸ

ਨਵੀਂ ਦਿੱਲੀ (ਇੰਟ.)- ਕੋਵਿਡ-19 ਮਹਾਮਾਰੀ ਕਾਰਨ ਵੱਖ-ਵੱਖ ਦੇਸ਼ਾਂ ’ਚ ਫਸੇ ਭਾਰਤੀਆਂ ਦੀ ਦੇਸ਼ ਵਾਪਸੀ ਲਈ ਚਲਾਏ ਗਏ ‘ਵੰਦੇ ਭਾਰਤ ਮਿਸ਼ਨ’ ਤਹਿਤ 6.7 ਕਰੋੜ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰ ਕੇ ਕਿਹਾ, ‘‘ਇਹ ਸਿਰਫ ਦੁਨੀਆ ਭਰ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦਾ ਮਿਸ਼ਨ ਨਹੀਂ ਹੈ, ਸਗੋਂ ਇਹ ਮਿਸ਼ਨ ਆਸ਼ਾਵਾਂ ਅਤੇ ਖੁਸ਼ੀਆਂ ਦਾ ਮਿਸ਼ਨ ਰਿਹਾ, ਜਿਸ ਨੇ ਲੋਕਾਂ ਨੂੰ ਦੱਸਿਆ ਕਿ ਇਸ ਸੰਕਟ ਦੇ ਸਮੇਂ ’ਚ ਵੀ ਉਹ ਇਕੱਲੇ ਨਹੀਂ ਹਨ। 6.75 ਕਰੋੜ ਲੋਕਾਂ ਦੀ ਵਾਪਸੀ ਤੋਂ ਬਾਅਦ ਵੀ ਇਹ ਜਾਰੀ ਹੈ।’’

ਇਹ ਖ਼ਬਰ ਪੜ੍ਹੋ- INDW v RSAW : ਦੱ. ਅਫਰੀਕੀ ਮਹਿਲਾ ਟੀਮ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ


ਭਾਰਤ ਨੇ ਆਪਣੇ ਫਸੇ ਹੋਏ ਨਾਗਰਿਕਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਉਣ ਲਈ 7 ਮਈ 2020 ਤੋਂ ਦੁਨੀਆ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਯੋਜਨਾ ਤਹਿਤ 1.9 ਲੱਖ ਤੋਂ ਜ਼ਿਆਦਾ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੀ ਯੋਜਨਾ ਬਣਾਈ ਗਈ ਸੀ। ਇਸ ਮਿਸ਼ਨ ’ਚ ਪਹਿਲਾਂ ਏਅਰ ਇੰਡੀਆ ਅਤੇ ਉਸ ਦੀ ਸਹਿਯੋਗੀ ਇਕਾਈ ਏਅਰ ਇੰਡੀਆ ਐਕਸਪ੍ਰੈੱਸ ਨੇ ਅਹਿਮ ਭੂਮਿਕਾ ਨਿਭਾਈ। ਬਾਅਦ ’ਚ ਹੋਰ ਏਅਰਲਾਈਨ ਕੰਪਨੀਆਂ ਵੀ ਇਸ ’ਚ ਸ਼ਾਮਲ ਹੋਈਆਂ। ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਹਵਾਈ ਰਸਤੇ ਦੇ ਨਾਲ-ਨਾਲ ਸਮੁੰਦਰੀ ਫੌਜ ਦੇ ਜਹਾਜ਼ਾਂ ਦੀ ਵੀ ਵਰਤੋਂ ਕੀਤੀ ਗਈ ਸੀ।

ਇਹ ਖ਼ਬਰ ਪੜ੍ਹੋ- ਇੰਡੀਆ ਲੀਜੇਂਡਸ ਨੇ ਜਿੱਤੀ ਰੋਡ ਸੇਫਟੀ ਵਿਸ਼ਵ ਸੀਰੀਜ਼, ਸ਼੍ਰੀਲੰਕਾ ਨੂੰ 14 ਦੌੜਾਂ ਨਾਲ ਹਰਾਇਆ


ਨੋਟ- ਇਸ ਖਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News