ਦਿੱਲੀ ਵਿਧਾਨ ਸਭਾ ਚੋਣਾਂ ਦੀ ਦੌੜ ’ਚ 699 ਉਮੀਦਵਾਰ ਸ਼ਾਮਲ
Wednesday, Jan 22, 2025 - 01:45 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 699 ਉਮੀਦਵਾਰ ਮੈਦਾਨ ’ਚ ਹਨ, ਜਦੋਂ ਕਿ ਸਾਲ 2020 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰਾਂ ਦੀ ਗਿਣਤੀ 672 ਸੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ ਨਵੀਂ ਦਿੱਲੀ ’ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਤੋਂ ਸਖ਼ਤ ਚੁਣੌਤੀ ਮਿਲੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਨਵੀਂ ਦਿੱਲੀ ਸੀਟ ’ਤੇ ਉਮੀਦਵਾਰਾਂ ਦੀ ਗਿਣਤੀ ਸਭ ਤੋਂ ਵੱਧ 23 ਹੈ। ਕੁੱਲ 16 ਉਮੀਦਵਾਰਾਂ ਨਾਲ ਜਨਕਪੁਰੀ ਸੀਟ ਨਵੀਂ ਦਿੱਲੀ ਤੋਂ ਬਾਅਦ ਦੂਜੇ ਸਥਾਨ ’ਤੇ ਹੈ, ਜਦੋਂ ਕਿ ਰੋਹਤਾਸ ਨਗਰ, ਕਰਾਵਲ ਨਗਰ ਅਤੇ ਲਕਸ਼ਮੀ ਨਗਰ ’ਚ 15-15 ਉਮੀਦਵਾਰ ਮੈਦਾਨ ’ਚ ਹਨ। ਇਸ ਦੇ ਉਲਟ ਪਟੇਲ ਨਗਰ ਤੇ ਕਸਤੂਰਬਾ ਨਗਰ ਸੀਟਾਂ ’ਤੇ ਉਮੀਦਵਾਰਾਂ ਦੀ ਗਿਣਤੀ ਘੱਟ ਹੈ ਅਤੇ ਇਨ੍ਹਾਂ ਦੋਵਾਂ ਸੀਟਾਂ ਤੋਂ 5-5 ਉਮੀਦਵਾਰ ਚੋਣ ਲੜ ਰਹੇ ਹਨ। ‘ਆਪ’ ਅਤੇ ਕਾਂਗਰਸ ਨੇ ਸਾਰੀਆਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦੋਂ ਕਿ ਭਾਜਪਾ 68 ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ 2 ਸੀਟਾਂ ਉਸ ਨੇ ਆਪਣੇ ਸਹਿਯੋਗੀ ਜਨਤਾ ਦਲ-ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਲਈ ਛੱਡੀਆਂ ਹਨ। ਚੋਣਾਂ 5 ਫਰਵਰੀ ਨੂੰ ਹੋਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8