''6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ'', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
Thursday, Sep 10, 2026 - 07:43 AM (IST)
ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੈਕੰਡਰੀ ਸਿੱਖਿਆ ਦੇ ਕੇਂਦਰੀ ਬੋਰਡ (CBSE) ਨੂੰ ਕਿਹਾ ਕਿ ਉਹ ਇਸ ਅਕਾਦਮਿਕ ਸੈਸ਼ਨ ਲਈ 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਤਿੰਨ ਭਾਸ਼ਾਈ ਨੀਤੀ ਤੋਂ ਛੋਟ ਦੇਣ ’ਤੇ ਵਿਚਾਰ ਕਰੇ। ਚੀਫ ਜਸਟਿਸ ਸੂਰਿਆ ਕਾਂਤ ਦੀ ਪ੍ਰਧਾਨਗੀ ਵਾਲੀ 3 ਜੱਜਾਂ ਦੀ ਬੈਂਚ ਨੇ CBSE ਦੀ ਤਿੰਨ ਭਾਸ਼ਾਈ ਨੀਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 17 ਸਤੰਬਰ ਤੱਕ ਟਾਲ ਦਿੱਤੀ। ਬੈਂਚ ’ਚ ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਵੀ ਸ਼ਾਮਲ ਹਨ। ਅਦਾਲਤ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ, “ਇਸ ਸਾਲ 6ਵੀਂ ਜਮਾਤ ’ਤੇ ਵਿਚਾਰ ਕਰੋ, ਜੇਕਰ ਉਨ੍ਹਾਂ ਨੂੰ ਕੁਝ ਛੋਟ ਦਿੱਤੀ ਜਾ ਸਕਦੀ ਹੈ।”
ਇਹ ਵੀ ਪੜ੍ਹੋ : ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
ਮਹਿਤਾ ਨੇ ਅਦਾਲਤ ਨੂੰ ਸੁਣਵਾਈ ਟਾਲਣ ਦੀ ਅਪੀਲ ਕੀਤੀ, ਕਿਉਂਕਿ ਐਡੀਸ਼ਨਲ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਹਾਜ਼ਰ ਨਹੀਂ ਸਨ। ਫਿਰ ਵੀ, ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਬੰਧਤ ਅਧਿਕਾਰੀ ਬੈਂਚ ਦੇ ਸੁਝਾਅ ’ਤੇ ਵਿਚਾਰ ਕਰਨਗੇ। ਚੋਟੀ ਦੇ ਕਾਨੂੰਨ ਅਧਿਕਾਰੀ ਨੇ ਕਿਹਾ, “ਅਸੀਂ ਸਾਰੇ ਮਿਲ ਕੇ ਬੈਠਾਂਗੇ ਅਤੇ ਫਿਰ ਤੁਹਾਨੂੰ ਸੂਚਿਤ ਕਰਾਂਗੇ।” ਪਟੀਸ਼ਨਰਾਂ ’ਚੋਂ ਇਕ ਦੇ ਸੀਨੀਅਰ ਵਕੀਲ ਨੇ ਕਿਹਾ ਕਿ ਮਾਮਲੇ ’ਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਵਿਦਿਆਰਥੀਆਂ ਨੇ ਆਖਿਰਕਾਰ ਪ੍ਰੀਖਿਆ ਦੇਣੀ ਹੈ ਅਤੇ ਇਸ ਨਾਲ ਉਨ੍ਹਾਂ ਦੇ ਮਾਤਾ-ਪਿਤਾ ਦੀ ਚਿੰਤਾ ਵਧ ਰਹੀ ਹੈ। ਅਦਾਲਤ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ’ਚ CBSE ਦੀ ਉਸ ਨੀਤੀ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਤਹਿਤ ਵਿਦਿਆਰਥੀਆਂ ਲਈ 1 ਜੁਲਾਈ ਤੋਂ 3 ਭਾਸ਼ਾਵਾਂ (ਜਿਨ੍ਹਾਂ ’ਚ 2 ਭਾਰਤੀ ਭਾਸ਼ਾਵਾਂ ਸ਼ਾਮਲ ਹਨ) ਪੜ੍ਹਣੀਆਂ ਲਾਜ਼ਮੀ ਕੀਤੀਆਂ ਗਈਆਂ ਸੀ।
ਇਹ ਵੀ ਪੜ੍ਹੋ : ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
