6ਵੀਂ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਮਿਲੇ ਸੈਨੇਟਰੀ ਪੈਡ, SC ਨੇ ਕੇਂਦਰ ਅਤੇ ਸੂਬਿਆਂ ਤੋਂ ਮੰਗਿਆ ਜਵਾਬ
Monday, Nov 28, 2022 - 04:12 PM (IST)
ਨੈਸ਼ਨਲ ਡੈਸਕ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦੇਸ਼ ਭਰ ਦੇ ਸਰਕਾਰੀ ਸਕੂਲਾਂ ’ਚ 6ਵੀਂ ਤੋਂ 12ਵੀਂ ਜਮਾਤਾਂ ’ਚ ਪੜ੍ਹ ਰਹੀਆਂ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਾਉਣ ਦੇ ਨਿਰਦੇਸ਼ ਦੀ ਮੰਗ ਵਾਲੀ ਜਨਹਿਤ ਪਟੀਸ਼ਨ 'ਤੇ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਅਤੇ ਜਸਟਿਸ ਪੀ.ਐੱਸ ਨਰਸਿਮਹਾ ਦੀ ਬੈਂਚ ਨੇ ਸਮਾਜਿਕ ਕਾਰਕੁਨ ਜਯਾ ਠਾਕੁਰ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀਆਂ ਲੱਗੀਆਂ ਰੌਣਕਾਂ, ਗਿਣਤੀ ’ਚ ਹੋ ਰਿਹੈ ਲਗਾਤਾਰ ਵਾਧਾ
ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਜਯਾ ਠਾਕੁਰ ਪੇਸ਼ੇ ਤੋਂ ਡਾਕਟਰ ਹੈ। ਇਸ ਮਾਮਲੇ ’ਚ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਮਦਦ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਰ ਨੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਕੁੜੀਆਂ ਦੀ ਸਾਫ਼-ਸਫ਼ਾਈ ਦਾ ਅਹਿਮ ਮੁੱਦਾ ਉਠਾਇਆ ਹੈ।