ਦੇਸ਼ ''ਚ ਕੋਰੋਨਾ ਦੇ 7,533 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ

Friday, Apr 28, 2023 - 12:29 PM (IST)

ਦੇਸ਼ ''ਚ ਕੋਰੋਨਾ ਦੇ 7,533 ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 7,533 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4.49 ਕਰੋੜ ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 57,410 ਤੋਂ ਘੱਟ ਕੇ 53,852 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਸੰਕਰਮਣ ਨਾਲ 44 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 5,31,468 ਹੋ ਗਈ ਹੈ। ਇਨ੍ਹਾਂ 'ਚ ਉਹ 16 ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਸੂਚੀ 'ਚ ਜੋੜੇ ਹਨ।

ਅੰਕੜਿਆਂ ਅਨੁਸਾਰ, ਦੇਸ਼ 'ਚ ਅਜੇ 53,852 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ। ਇਲਾਜ ਅਧੀਨ ਮਰੀਜ਼ਾਂ ਦੀ ਇਹ ਗਿਣਤੀ ਕੁੱਲ ਮਾਮਲਿਆਂ ਦਾ 0.12 ਫੀਸਦੀ ਹੈ। ਉੱਥੇ ਹੀ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.69 ਫੀਸਦੀ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਤੱਕ ਕੁੱਲ 4,43,47,024 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.18 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220,66,59,219 ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।


author

DIsha

Content Editor

Related News