ਦੇਸ਼ 'ਚ ਕੋਰੋਨਾ ਦੇ 7500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

Friday, Jun 10, 2022 - 10:07 AM (IST)

ਦੇਸ਼ 'ਚ ਕੋਰੋਨਾ ਦੇ 7500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ ਇਕ ਦਿਨ 'ਚ 7,584 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 4,32,05,106 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 36,267 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ, 24 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,747 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 3,769 ਦਾ ਵਾਧਾ ਹੋਇਆ ਹੈ ਅਤੇ ਇਹ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.08 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.70 ਫੀਸਦੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ 'ਚ 99 ਦਿਨਾਂ ਬਾਅਦ 7 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਅੰਕੜਿਆਂ ਅਨੁਸਾਰ, ਸੰਕਰਮਣ ਦਾ ਰੋਜ਼ਾਨਾ ਦਰ 2.26 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 1.50 ਫੀਸਦੀ ਦਰਜ ਕੀਤੀ ਗਈ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,26,44,092 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਹੈ। ਦੇਸ਼ ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 194.76 ਕਰੋੜ ਲੱਖਾਂ ਤੋਂ ਵੱਧ ਹੋ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News