ਟਰੱਕ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ

Friday, Sep 13, 2024 - 05:57 PM (IST)

ਟਰੱਕ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਪਾਲਮਨੇਰੂ (ਭਾਸ਼ਾ)- ਆਂਧਰਾ ਪ੍ਰਦੇਸ਼ 'ਚ ਸ਼ੁੱਕਰਵਾਰ ਨੂੰ ਇਕ ਦੁਖਦ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਅਤੇ ਸਰਕਾਰੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਦਰਦਨਾਕ ਹੋ ਗਈ। ਇਹ ਹਾਦਸਾ ਚਿਤੂਰ ਜ਼ਿਲ੍ਹੇ ਦੇ ਪਾਲਮਨੇਰੂ ਮੰਡਲ ਨੇੜੇ ਮੋਗਿਲੀ ਘਾਟ ਰੋਡ 'ਤੇ ਵਾਪਰਿਆ, ਜਿਸ 'ਚ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। 

ਪੁਲਸ ਅਨੁਸਾਰ ਟਰੱਕ ਡਿਵਾਈਡਰ ਪਾਰ ਕਰ ਕੇ ਬੈਂਗਲੁਰੂ ਜਾ ਰਹੀ ਬੱਸ ਨਾਲ ਟਕਰਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ,''ਅਸੀਂ 7 ਲਾਸ਼ਾਂ ਦੀ ਪਛਾਣ ਕਰ ਲਈ ਹੈ ਅਤੇ ਹਾਦਸੇ 'ਚ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।'' ਸਰਕਾਰ ਵਲੋਂ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News