ਤੜਕਸਾਰ ਵਾਪਰਿਆ ਭਿਆਨਕ ਹਾਦਸਾ! ਇੱਕੋ ਪਰਿਵਾਰ ਦੇ 7 ਜੀਆਂ ਦੀ ਹੋਈ ਦਰਦਨਾਕ ਮੌਤ
Friday, May 24, 2024 - 10:03 AM (IST)
 
            
            ਅੰਬਾਲਾ (ਭਾਸ਼ਾ): ਹਰਿਆਣਾ ਵਿਚ ਸ਼ੁੱਕਰਵਾਰ ਤੜਕਸਾਰ ਇਕ ਮਿੰਨੀ ਬੱਸ ਅਤੇ ਟਰੱਕ ਦੀ ਟੱਕਰ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਹਾਦਸਾ ਅੰਬਾਲਾ ਛਾਉਣੀ ਨੇੜੇ ਮੋਹਰਾ ਪਿੰਡ ਵਿਚ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਕਰਨ ਗਈ ਔਰਤ, ਅੱਗਿਓਂ ਲਾੜੀ ਦੇ ਭਰਾ ਨੇ ਕੀਤਾ ਸ਼ਰਮਨਾਕ ਕਾਰਾ
ਪੁਲਸ ਨੇ ਦੱਸਿਆ ਕਿ ਬੱਸ ਵਿਚ ਉੱਤਰ ਪ੍ਰਦੇਸ਼ ਦੇ ਤਕਰੀਬਨ 30 ਲੋਕ ਸਵਾਰ ਸਨ ਅਤੇ ਜੰਮੂ-ਕਸ਼ਮੀਰ ਵਿਚ ਵੈਸ਼ਨੋ ਦੇਵੀ ਮੰਦਰ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            