7 ਮਹਿਲਾ ਪੁਲਸ ਮੁਲਾਜ਼ਮਾਂ ਨੇ IPS ਅਫ਼ਸਰ ''ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Saturday, Oct 26, 2024 - 06:00 PM (IST)

7 ਮਹਿਲਾ ਪੁਲਸ ਮੁਲਾਜ਼ਮਾਂ ਨੇ IPS ਅਫ਼ਸਰ ''ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਹਰਿਆਣਾ : ਹਰਿਆਣਾ ਦੇ ਇੱਕ ਆਈਪੀਐੱਸ ਅਧਿਕਾਰੀ 'ਤੇ ਮਹਿਲਾ ਪੁਲਸ ਵਾਲਿਆਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਮਹਿਲਾ ਪੁਲਸ ਮੁਲਾਜ਼ਮਾਂ ਨੇ ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਪੱਤਰ ਲਿਖਿਆ ਹੈ। ਇਹ ਚਿੱਠੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਤੇ 7 ਮਹਿਲਾ ਪੁਲਸ ਕਰਮਚਾਰੀਆਂ ਦੇ ਦਸਤਖਤ ਵੀ ਹਨ। ਮੁੱਖ ਮੰਤਰੀ ਨੂੰ ਲਿਖੇ ਪੱਤਰ 'ਚ ਮਹਿਲਾ ਪੁਲਸ ਮੁਲਾਜ਼ਮਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਜਾਣਗੀਆਂ।

ਇਹ ਵੀ ਪੜ੍ਹੋ - ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਆਈਪੀਐੱਸ ਅਧਿਕਾਰੀ ਨੇ ਇੱਕ ਮਹਿਲਾ ਪੁਲਸ ਅਧਿਕਾਰੀ ਨਾਲ ਮੁਲਾਕਾਤ ਕਰਕੇ ਉਸ ’ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਮਹਿਲਾ ਪੁਲਸ ਮੁਲਾਜ਼ਮਾਂ ਨੇ ਮਹਿਲਾ ਡੀਐੱਸਪੀ ਨੂੰ ਵੀ ਇਸ ਘਟਨਾ ਬਾਰੇ ਦੱਸਿਆ ਪਰ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਗੇ ਵਧਣਾ ਚਾਹੁੰਦੇ ਹਾਂ ਤਾਂ ਇਹ ਸਭ ਕੁਝ ਕਰਨਾ ਪਵੇਗਾ।

ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਜਦੋਂ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਆਈਪੀਐੱਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੱਤਰ ਵਿੱਚ ਜਿਨ੍ਹਾਂ ਲੋਕਾਂ ਦੇ ਨਾਂ ਹਨ, ਉਹ ਸਾਰੇ ਕਹਿ ਰਹੇ ਹਨ ਕਿ ਇਹ ਸਾਡੇ ਵੱਲੋਂ ਨਹੀਂ ਲਿਖਿਆ ਗਿਆ ਹੈ। ਇਸ ਲਈ ਮੈਂ ਅਜੇ ਵੀ ਜਾਂਚ ਦੀ ਬੇਨਤੀ ਕੀਤੀ ਹੈ। ਪੁੱਛਗਿੱਛ ਤੋਂ ਬਾਅਦ ਸਭ ਕੁਝ ਸਾਹਮਣੇ ਆਵੇਗਾ। ਇਸ ਮਾਮਲੇ ਦੇ ਬਾਰੇ ਡੀ.ਜੀ.ਪੀ. ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News