ਆਸਾਮ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਹੋਈ ਮੌਤ
Wednesday, Sep 06, 2023 - 11:35 AM (IST)

ਤਿਨਸੁਕੀਆ (ਏਜੰਸੀ)- ਆਸਾਮ ਦੇ ਤਿਨਸੁਕੀਆ 'ਚ ਮੰਗਲਵਾਰ ਰਾਤ ਇਕ ਸੜਕ ਹਾਦਸੇ 'ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖ਼ਮੀ ਹੋ ਗਏ। ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਕਾਕੋਪਾਥਰ 'ਚ ਹੋਈ। ਉਹ ਖੇਤਰ ਜਿੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟਾਟਾ ਮੈਜਿਕ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿੱਥੇ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀ ਯਾਤਰਾ ਕਰ ਰਹੇ ਸਨ।
ਇਹ ਵੀ ਪੜ੍ਹੋ : ਦੇਸ਼ ਨੂੰ ਆਪਣੀ 'ਜਾਗੀਰ' ਸਮਝ ਰਹੀ ਹੈ ਭਾਜਪਾ : ਮਹਿਬੂਬਾ ਮੁਫ਼ਤੀ
ਤਿਨਸੁਕੀਆ ਜ਼ਿਲ੍ਹੇ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਬਿਭਾਸ ਦਾਸ ਨੇ ਦੱਸਿਆ ਕਿ ਘਟਨਾ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਵਿਭਾਸ ਦਾਸ ਨੇ ਕਿਹਾ,''ਘਟਨਾ 'ਚ ਕੁੱਲ 12 ਲੋਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਅਸੀਂ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8