ਜੰਮੂ ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ, 7 ਲੋਕਾਂ ਦੀ ਮੌਤ

05/24/2023 10:32:28 AM

ਕਿਸ਼ਤਵਾੜ (ਏਜੰਸੀ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ 'ਚ ਪਾਕਲ ਦੁਲ ਪ੍ਰਾਜੈਕਟ ਦੇ ਇਕ ਕਰੂਜਰ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਘਟਨਾ ਡਾਂਗਦੁਰੂ ਬੰਨ੍ਹ ਸਥਾਨ 'ਤੇ ਹੋਈ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਡਾ. ਦੇਵਾਂਸ਼ ਯਾਦਵ ਨੇ ਕਿਹਾ,''7 ਲੋਕਾਂ ਦੀ ਮੌਤ ਹੋ ਗਈ, ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਭੇਜਿਆ ਜਾ ਰਿਹਾ ਹੈ।'' 

ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਘਟਨਾ ਦੀ ਜਾਣਕਾਰੀ ਹੋਣ ਤੋਂ ਬਾਅਦ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਡੀ.ਸੀ. ਯਾਦਵ ਨਾਲ ਸੜਕ ਹਾਦਸੇ ਬਾਰੇ ਗੱਲ ਕੀਤੀ। ਕੇਂਦਰੀ ਮੰਤਰੀ ਨੇ ਕਿਹਾ,''7 ਲੋਕਾਂ ਦੀ ਮੌਤ ਹੋ ਗਈ, ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀ.ਐੱਮ.ਸੀ. ਡੋਡਾ 'ਚ ਰੈਫਰ ਕੀਤਾ ਜਾ ਰਿਹਾ ਹੈ। ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।'' 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha