ਆਂਧਰਾ ਪ੍ਰਦੇਸ਼: ਨੇਲੋਰ 'ਚ TDP ਮੁਖੀ ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਮਚੀ ਹਫੜਾ-ਦਫੜੀ, 7 ਦੀ ਮੌਤ

12/28/2022 10:16:31 PM

ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਨੇਲੋਰ ਜ਼ਿਲ੍ਹੇ ਦੇ ਕੰਦੂਕੁਰ 'ਚ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਮਚੀ ਹਫੜਾ-ਦਫੜੀ 'ਚ 7 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਨਾਇਡੂ ਆਪਣੀ ਪਾਰਟੀ ਦੇ ਪ੍ਰਚਾਰ ਦੇ ਹਿੱਸੇ ਵਜੋਂ ਜ਼ਿਲ੍ਹੇ ਦਾ ਦੌਰਾ ਕਰ ਰਹੇ ਸਨ ਅਤੇ ਹਜ਼ਾਰਾਂ ਸਮਰਥਕ ਉਨ੍ਹਾਂ ਦੇ ਸਵਾਗਤ ਲਈ ਕੰਦੂਕੁਰ ਵਿਖੇ ਇਕੱਠੇ ਹੋਏ ਸਨ। ਰੋਡ ਸ਼ੋਅ ਦੌਰਾਨ ਹੋਈ ਜਨ ਸਭਾ 'ਚ ਵੱਡੀ ਭੀੜ ਹੋਣ ਕਾਰਨ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ, ਜਿਸ ਵਿੱਚ 7 ਲੋਕਾਂ ਦੀ ਜਾਨ ਚਲੀ ਗਈ।

ਇਹ ਵੀ ਪੜ੍ਹੋ : ਰਿਲਾਇੰਸ ਜੀਓ ਨੇ ਚੰਡੀਗੜ੍ਹ ਟ੍ਰਾਈਸਿਟੀ ਸਮੇਤ 11 ਸ਼ਹਿਰਾਂ 'ਚ ਕੀਤਾ 5G ਸੇਵਾਵਾਂ ਦਾ ਮੈਗਾ ਰੋਲਆਊਟ

ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਸ ਦਰਦਨਾਕ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਘਟਨਾ ਤੋਂ ਬਾਅਦ ਰੋਡ ਸ਼ੋਅ ਅੱਧ-ਵਿਚਾਲੇ ਛੱਡ ਕੇ ਹਸਪਤਾਲ ਚਲੇ ਗਏ, ਜਿੱਥੇ ਜ਼ਖ਼ਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਮਾਮਲਾ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦਾ, ਪਿੰਡ ਦੇ ਇਕ ਨੌਜਵਾਨ ਦੀ ਹੋਈ ਮੌਤ

ਦੱਸ ਦੇਈਏ ਕਿ ਇਹ ਘਟਨਾ ਕੰਦੂਕੁਰ 'ਚ ਈਦਮੀ ਖਰਮਾ ਪ੍ਰੋਗਰਾਮ ਤਹਿਤ ਐੱਨਟੀਆਰ ਸਰਕਲ 'ਚ ਚੱਲ ਰਹੇ ਪ੍ਰੋਗਰਾਮ ਦੌਰਾਨ ਵਾਪਰੀ। ਰਿਪੋਰਟਾਂ ਮੁਤਾਬਕ ਕੰਦੂਕੁਰ 'ਚ ਦਮ ਘੁੱਟਣ ਨਾਲ ਇਕ ਦੀ ਮੌਤ ਹੋ ਗਈ, ਜਦਕਿ ਦੂਜੇ ਦੀ ਸਾਈਡ ਨਹਿਰ 'ਚ ਡਿੱਗਣ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ ਜਨਤਕ ਮੀਟਿੰਗ ਵਿੱਚ ਸ਼ਾਮਲ 5 ਹੋਰ ਲੋਕਾਂ ਦੀ ਵੀ ਜਾਨ ਚਲੀ ਗਈ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆਏ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ, ਕਿਹਾ- ਮੈਨੂੰ ਝੂਠੇ ਕੇਸ 'ਚ ਫਸਾਇਆ ਗਿਆ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News