WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 7 ਮੈਂਬਰੀ ਕਮੇਟੀ ਦਾ ਗਠਨ
Friday, Jan 20, 2023 - 09:57 PM (IST)
ਨਵੀਂ ਦਿੱਲੀ : ਭਾਰਤੀ ਓਲੰਪਿਕ ਸੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਆਈ.ਓ.ਏ ਵੱਲੋਂ ਜਾਰੀ ਇਕ ਬਿਆਨ ਦੱਸਿਆ ਗਿਆ ਕਿ ਜਾਂਚ ਕਮੇਟੀ ਦੇ ਮੈਂਬਰਾਂ ਵਿੱਚ ਮੈਰੀਕਾਮ, ਡੋਲਾ ਬੈਨਰਜੀ, ਅਲਕਨੰਦਾ ਅਸ਼ੋਕ, ਯੋਗੇਸ਼ਵਰ ਦੱਤ, ਸਹਿਦੇਵ ਯਾਦਵ ਅਤੇ ਦੋ ਵਕੀਲ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਤੇ ਦਿੱਲੀ ਪੁਲਸ ਦਾ ਸਾਂਝਾ ਆਪਰੇਸ਼ਨ, ਖ਼ਤਰਨਾਕ ਗੈਂਗਸਟਰ ਦੇ 2 ਸਾਥੀ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਭਾਰਤੀ ਪਹਿਲਵਾਨਾਂ ਨੇ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ ਊਸ਼ਾ ਨੂੰ ਪੱਤਰ ਲਿਖਿਆ ਸੀ, ਜਿਸ 'ਤੇ ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਰਵੀ ਦਹੀਆ ਅਤੇ ਦੀਪਕ ਪੂਨੀਆ ਦੇ ਦਸਤਖ਼ਤ ਸਨ। ਉਨ੍ਹਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਈ ਨੌਜਵਾਨ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਪੱਤਰ ਵਿੱਚ ਚਾਰ ਮੰਗਾਂ ਵੀ ਦਰਜ ਕੀਤੀਆਂ ਗਈਆਂ ਹਨ।