ਦਰਦਨਾਕ: ਘਰ 'ਚ ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 2 ਬੱਚਿਆਂ ਸਣੇ 7 ਜੀਆਂ ਦੀ ਮੌਤ

Wednesday, Apr 03, 2024 - 07:18 PM (IST)

ਦਰਦਨਾਕ: ਘਰ 'ਚ ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 2 ਬੱਚਿਆਂ ਸਣੇ 7 ਜੀਆਂ ਦੀ ਮੌਤ

ਸੰਭਾਜੀਨਗਰ - ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਦੇ ਛਾਉਣੀ ਖੇਤਰ ਵਿੱਚ ਬੁੱਧਵਾਰ ਤੜਕੇ ਇੱਕ ਕੱਪੜੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਉਪਰਲੀ ਮੰਜ਼ਿਲ 'ਤੇ ਸੌਂ ਰਹੇ ਇੱਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ। ਪੀੜਤਾਂ ਵਿੱਚ 2 ਨਾਬਾਲਗ, 3 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ । ਮ੍ਰਿਤਕਾਂ ਦੀ ਪਛਾਣ ਹਮੀਦਾ ਬੇਗਮ (50) ਅਤੇ ਉਨ੍ਹਾਂ ਦੇ ਪੁੱਤਰਾਂ ਸ਼ੇਖ ਸੋਹੇਲ (35), ਵਸੀਮ ਸ਼ੇਖ (30) ਅਤੇ ਨੂੰਹਾਂ ਰੇਸ਼ਮਾ ਸੋਹੇਲ ਸ਼ੇਖ (22), ਤਨਵੀਰ ਵਸੀਮ ਸ਼ੇਖ (23) ਅਤੇ ਉਨ੍ਹਾਂ ਦੇ ਬੱਚਿਆਂ ਅਜ਼ੀਮ ਵਸੀਮ ਸ਼ੇਖ (3) ਅਤੇ ਪਰੀ ਵਸੀਮ ਸ਼ੇਖ (2) ਦੇ ਰੂਪ ਵਿੱਚ ਹੋਈ।

ਇਹ ਵੀ ਪੜ੍ਹੋ: 1 ਮਹੀਨੇ ਅੰਦਰ 3.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਆਬੂ ਧਾਬੀ 'ਚ ਬਣੇ ਪਹਿਲੇ ਹਿੰਦੂ ਮੰਦਰ ਦੇ ਕੀਤੇ ਦਰਸ਼ਨ

ਪੁਲਸ ਕਮਿਸ਼ਨਰ ਮਨੋਜ ਲੋਹੀਆ ਨੇ ਦੱਸਿਆ ਕਿ ਅੱਗ ਸਵੇਰੇ 4 ਵਜੇ ਦੁਕਾਨ 'ਚ ਅੱਗ ਲੱਗੀ ਅਤੇ ਤੇਜ਼ੀ ਨਾਲ ਉੱਪਰ ਦੀਆਂ 2 ਮੰਜ਼ਿਲਾਂ ਤੱਕ ਫੈਲ ਗਈ, ਜਿੱਥੇ ਪਰਿਵਾਰ ਸੌਂ ਰਿਹਾ ਸੀ। ਮੁੱਢਲੀ ਜਾਂਚ ਦੇ ਅਨੁਸਾਰ, ਅੱਗ ਲੱਗਣ ਦਾ ਕਾਰਨ ਇੱਕ ਇਲੈਕਟ੍ਰਿਕ ਸਕੂਟਰ ਮੰਨਿਆ ਜਾ ਰਿਹਾ ਹੈ ਜਿਸ ਨੂੰ ਹੇਠਾਂ ਚਾਰਜਿੰਗ 'ਤੇ ਲਗਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਮੌਤ ਜ਼ਿਆਦਾਤਰ ਧੂੰਏਂ ਕਾਰਨ ਸਾਹ ਘੁੱਟਣ ਕਾਰਨ ਹੋਈ,ਜਿਸ ਕਾਰਨ ਉਹ ਬੇਹੋਸ਼ ਹੋ ਗਏ। ਲਾਸ਼ਾਂ ਪੋਸਟਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜੀਆਂ ਗਈਆਂ ਹਨ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ MPs ਨੇ ਹਿੰਦੂਆਂ ਵਿਰੁੱਧ ਅਪਰਾਧਾਂ ’ਚ ਵਾਧੇ ’ਤੇ ਅਮਰੀਕੀ ਨਿਆਂ ਵਿਭਾਗ ਤੋਂ ਮੰਗਿਆ ਵੇਰਵਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News