ਯਮੁਨਾਨਗਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, ਘਰਾਂ 'ਚ ਛਾਇਆ ਮਾਤਮ

Thursday, Nov 09, 2023 - 06:22 PM (IST)

ਯਮੁਨਾਨਗਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, ਘਰਾਂ 'ਚ ਛਾਇਆ ਮਾਤਮ

ਯਮੁਨਾਨਗਰ- ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਪਿਛਲੇ 2 ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਘਰਾਂ ਵਿਚ ਮਾਤਮ ਦਾ ਮਾਹੌਲ ਹੈ। ਪੁਲਸ ਮੁਤਾਬਕ ਪੁੱਛ-ਗਿੱਛ ਲਈ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। 5 ਲੋਕਾਂ ਦਾ ਬਿਨਾਂ ਪੋਸਟਮਾਰਟਮ ਦੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ  ਰਿਹਾ ਹੈ ਕਿ ਸ਼ਰਾਬ ਪੀਣ ਮਗਰੋਂ ਕਈ ਲੋਕਾਂ ਨੂੰ ਖ਼ੂਨ ਦੀਆਂ ਉਲਟੀਆਂ ਲੱਗੀਆਂ ਸਨ। 

ਇਹ ਵੀ ਪੜ੍ਹੋ-  ਜੇਲ੍ਹ 'ਚ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦਾ ਮਾਮਲਾ; ਹਾਈ ਕੋਰਟ ਨੇ ਲਿਆ ਨੋਟਿਸ

ਯਮੁਨਾਨਗਰ ਦੇ ਐੱਸ. ਪੀ. ਗੰਗਾ ਰਾਮ ਪੂਨੀਆ ਨੇ ਦੱਸਿਆ ਕਿ ਸਾਨੂੰ ਬੁੱਧਵਾਰ ਦੁਪਹਿਰ ਇਕ ਹਸਪਤਾਲ ਤੋਂ ਇਕ ਵਿਅਕਤੀ ਦੀ ਮੌਤ ਦੀ ਸੂਚਨਾ ਮਿਲੀ। ਇਸ ਜ਼ਹਿਰੀਲੀ ਸ਼ਰਾਬ ਨਾਲ ਮੌਤ ਦਾ ਮਾਮਲਾ ਦੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਮਗਰੋਂ ਪਤਾ ਲੱਗੇਗਾ ਪਰ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਮਾਮਲੇ ਬਾਰੇ ਪੁੱਛ-ਗਿੱਛ ਕੀਤੀ ਹੈ। 

ਇਹ ਵੀ ਪੜ੍ਹੋ- ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ, ਦੀਵਾਲੀ ਤੋਂ ਪਹਿਲਾਂ ਹੀ ਵੱਧ ਰਿਹੈ ਪ੍ਰਦੂਸ਼ਣ

SP ਨੇ ਕਿਹਾ ਕਿ ਪੁਲਸ ਇਨ੍ਹਾਂ 5 ਮਾਮਲਿਆਂ ਦੇ ਨਾਲ-ਨਾਲ ਹਸਪਤਾਲ ਵਲੋਂ ਸੂਚਿਤ ਕੀਤੇ ਗਏ ਮਾਮਲੇ ਨੂੰ ਵੀ ਜ਼ਹਿਰੀਲੀ ਸ਼ਰਾਬ ਦੀ ਘਟਨਾ ਮੰਨ ਰਹੀ ਹੈ, ਕਿਉਂਕਿ ਇਨ੍ਹਾਂ ਦੀ ਮੌਤ ਸ਼ੱਕੀ ਹਲਾਤਾਂ ਵਿਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਹੋਰ 5 ਮ੍ਰਿਤਕਾਂ ਦੇ ਪਰਿਵਾਰਾਂ ਨੇ ਸੂਚਿਤ ਕੀਤੇ ਬਿਨਾਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ, ਇਸ ਲਈ ਕੋਈ ਪੋਸਟਮਾਰਟਮ ਨਹੀਂ ਕੀਤਾ ਜਾ ਸਕਿਆ। ਅਸੀਂ ਪੁੱਛ-ਗਿੱਛ ਲਈ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News