ਰੂਹ ਕੰਬਾਊ ਘਟਨਾ: 'ਮਿੰਨੀ' ਟਰੱਕ ਪਲਟਣ ਨਾਲ 7 ਲੋਕਾਂ ਦੀ ਮੌਤ

Wednesday, Sep 11, 2024 - 11:06 AM (IST)

ਰੂਹ ਕੰਬਾਊ ਘਟਨਾ: 'ਮਿੰਨੀ' ਟਰੱਕ ਪਲਟਣ ਨਾਲ 7 ਲੋਕਾਂ ਦੀ ਮੌਤ

ਪੂਰਬੀ ਗੋਦਾਵਰੀ (ਆਂਧਰਾ ਪ੍ਰਦੇਸ਼) - ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ 'ਮਿੰਨੀ' ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਦਿੱਤੀ ਗਈ ਹੈ। ਇਹ ਹਾਦਸਾ ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਦੇਵਰਾਪੱਲੀ ਮੰਡਲ ਦੇ ਚਿੰਨੀਗੁਡੇਮ ਦੇ ਚਿਲਕਾ ਪਕਾਲਾ ਖੇਤਰ 'ਚ ਵਾਪਰਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ

ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਨਰਸਿਮਹਾ ਕਿਸ਼ੋਰ ਨੇ ਪੱਤਰਕਾਰਾਂ ਨੂੰ ਦੱਸਿਆ, ''ਸੱਤ ਲੋਕਾਂ ਦੀ ਮੌਤ ਹੋ ਗਈ, ਇਕ ਵਿਅਕਤੀ ਬਚ ਗਿਆ ਅਤੇ ਉਹ ਠੀਕ ਹੈ। ਉਹ ਗੱਲ ਕਰਨ ਦੀ ਸਥਿਤੀ ਵਿੱਚ ਹੈ। ” ਕਾਜੂ ਨਾਲ ਲੱਦਾ ‘ਮਿੰਨੀ’ ਟਰੱਕ ਟੀ ਨਰਸਾਪੁਰਮ ਮੰਡਲ ਦੇ ਬੋਰਾਮਪਾਲੇਮ ਤੋਂ ਨਿਦਾਦਾਵੋਲੂ ਮੰਡਲ ਦੇ ਤਾਡੀਮੱਲਾ ਜਾ ਰਿਹਾ ਸੀ। ਇਸ ਦੌਰਾਨ ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਪਲਟ ਗਿਆ। ਪੁਲਸ ਅਨੁਸਾਰ ਕਾਜੂ ਬੋਰੀਆਂ ਦੇ ਹੇਠਾਂ ਫਸ ਜਾਣ ਕਾਰਨ ਦਮ ਘੁੱਟਣ ਨਾਲ ਉਨ੍ਹਾਂ ਲੋਕਾਂ ਦੀ ਮੌਤ ਹੋ ਗਈ। ਸਥਾਨਕ ਲੋਕਾਂ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਬੋਰੀਆਂ ਹੇਠੋਂ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਕੋਵਵਰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News