ਸੜਕ ਕਿਨਾਰੇ ਖੜ੍ਹੇ 7 ਲੋਕਾਂ ਨੂੰ ਟਰੱਕ ਨੇ ਦਰੜਿਆ, 3 ਦੀ ਮੌਤ

Wednesday, Jun 03, 2020 - 08:29 PM (IST)

ਸੜਕ ਕਿਨਾਰੇ ਖੜ੍ਹੇ 7 ਲੋਕਾਂ ਨੂੰ ਟਰੱਕ ਨੇ ਦਰੜਿਆ, 3 ਦੀ ਮੌਤ

ਸਮਸਤੀਪੁਰ (ਭਾਸ਼ਾ): ਬਿਹਾਰ ਦੇ ਸਮਸਤੀਪੁਰ ਜ਼ਿਲੇ ਦੇ ਸਰਾਏਰੰਜਨ ਥਾਣਾ ਤੇ ਹਲਈ ਪੁਲਸ ਚੌਕੀ ਦੀ ਸਰਹੱਦ 'ਤੇ ਮੰਗਲਵਾਰ ਦੇਰ ਰਾਤ ਤੇਜ਼ ਰਫਤਾਰ ਇਕ ਟਰੱਕ ਨੇ ਸੜਕ ਕਿਨਾਰੇ ਖੜ੍ਹੇ 7 ਲੋਕਾਂ ਨੂੰ ਦਰੜ ਦਿੱਤਾ, ਜਿਨ੍ਹਾਂ ਵਿਚੋਂ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਪੁਲਸ ਨੇ ਦੱਸਿਆ ਕਿ ਟਰੱਕ ਮੁਸਰੀਘਰਾਰੀ ਵੱਲੋਂ ਹਲਈ ਪੁਲਸ ਚੌਕੀ ਵੱਲ ਜਾ ਰਿਹਾ ਸੀ। ਇਸੇ ਦੌਰਾਨ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਸੜਕ ਕਿਨਾਰੇ ਗਰਮੀ ਤੋਂ ਰਾਹਤ ਪਾਉਣ ਲਈ ਖੜ੍ਹੇ ਲੋਕਾਂ ਨੂੰ ਦਰੜਦੇ ਹੋਏ ਫਰਾਰ ਹੋਣ ਲੱਗਿਆ।
ਹਾਦਸੇ ਤੋਂ ਬਾਅਦ ਗੁੱਸੇ ਵਿਚ ਲੋਕਾਂ ਨੇ ਟਰੱਕ ਦਾ ਪਿੱਛਾ ਕਰ ਉਸ ਨੂੰ ਰੋਕਿਆ, ਪਰ ਟਰੱਕ ਡਰਾਈਵਰ ਤੇ ਉਸ ਦਾ ਸਾਥੀ ਹਨੇਰੇ ਦਾ ਫਾਇਦਾ ਚੁੱਕ ਟਰੱਕ ਛੱਡ ਫਰਾਰ ਹੋ ਗਏ। ਭੀੜ ਨੇ ਟਰੱਕ ਨੂੰ ਅੱਗ ਲਗਾ ਦਿੱਤੀ। ਭੀੜ ਨੂੰ ਸ਼ਾਂਤ ਕਰਨ ਦੇ ਲਈ ਪੁਲਸ ਨੂੰ ਸਖਤ ਮਿਹਨਤ ਕਰਨੀ ਪਈ।


author

Baljit Singh

Content Editor

Related News