ਤੇਲੰਗਾਨਾ ''ਚ 70.60 ਫੀਸਦੀ ਵੋਟਿੰਗ, 3 ਦਸੰਬਰ ਨੂੰ ਆਉਣਗੇ ਨਤੀਜੇ

Friday, Dec 01, 2023 - 10:53 AM (IST)

ਤੇਲੰਗਾਨਾ ''ਚ 70.60 ਫੀਸਦੀ ਵੋਟਿੰਗ, 3 ਦਸੰਬਰ ਨੂੰ ਆਉਣਗੇ ਨਤੀਜੇ

ਹੈਦਰਾਬਾਦ- ਤੇਲੰਗਾਨਾ ਦੀ 119 ਮੈਂਬਰੀ ਵਿਧਾਨ ਸਭਾ ਲਈ ਵੀਰਵਾਰ ਨੂੰ 70.60 ਫੀਸਦੀ ਵੋਟਿੰਗ ਹੋਈ ਅਤੇ ਹਿੰਸਾ ਦੀਆਂ ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਛੱਡ ਕੇ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਰਹੀ। ਸਖ਼ਤ ਸੁਰੱਖਿਆ ਦਰਮਿਆਨ ਸਾਰੀਆਂ 119 ਵਿਧਾਨ ਸਭਾ ਸੀਟਾਂ 'ਤੇ ਕੱਲ੍ਹ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਖੱਬੇ ਪੱਖੀ ਕੱਟੜਵਾਦ ਤੋਂ ਪ੍ਰਭਾਵਿਤ 13 ਹਲਕਿਆਂ 'ਚ ਸ਼ਾਮ 4 ਵਜੇ ਖ਼ਤਮ ਹੋ ਗਈ, ਜਦਕਿ ਬਾਕੀ ਹਲਕਿਆਂ 'ਚ ਇਹ ਪ੍ਰਕਿਰਿਆ ਸ਼ਾਮ 5 ਵਜੇ ਖ਼ਤਮ ਹੋਈ। ਪੋਲਿੰਗ ਦੇ ਸਮਾਪਤੀ ਸਮੇਂ ਤੋਂ ਪਹਿਲਾਂ ਕਤਾਰਾਂ ਵਿਚ ਖੜ੍ਹੇ ਲੋਕਾਂ ਨੂੰ ਬਾਅਦ 'ਚ ਵੀ ਆਪਣੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ। ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ-  ਅੰਡਰਗਾਰਮੈਂਟ 'ਤੇ ਛਾਪ ਦਿੱਤਾ 'ਖੰਡਾ ਸਾਹਿਬ', ਸਿੱਖ ਭਾਈਚਾਰੇ 'ਚ ਰੋਹ (ਵੇਖੋ ਵੀਡੀਓ)

ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਸੂਬੇ 'ਚ ਲਗਾਤਾਰ ਤੀਜੀ ਵਾਰ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਵਿਰੋਧੀ ਧਿਰ ਕਾਂਗਰਸ ਨੇ ਸੱਤਾਧਾਰੀ ਪਾਰਟੀ ਨੂੰ ਹਰਾਉਣ ਲਈ ਪੂਰੀ ਕੋਸ਼ਿਸ਼ ਕੀਤੀ ਹੈ। ਭਾਜਪਾ ਨੇ ਸੂਬੇ 'ਚ ਵਿਆਪਕ ਪ੍ਰਚਾਰ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੇ ਸੂਬੇ 'ਚ ਰੈਲੀਆਂ ਕੀਤੀਆਂ। ਚੋਣ ਸਰਵੇਖਣਾਂ 'ਚ ਕਿਹਾ ਗਿਆ ਹੈ ਕਿ ਤੇਲੰਗਾਨਾ ਵਿਚ ਕਾਂਗਰਸ ਨੂੰ ਫਾਇਦਾ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿਚ ਵੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਈਆਂ। ਇਨ੍ਹਾਂ ਵੋਟਾਂ ਦੇ ਨਤੀਜੇ 3 ਦਸੰਬਰ ਐਤਵਾਰ ਨੂੰ ਆਉਣਗੇ। 

ਇਹ ਵੀ ਪੜ੍ਹੋ-  1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Tanu

Content Editor

Related News