ਅੱਜ 70 ਹਜ਼ਾਰ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, PM ਮੋਦੀ ਵੰਡਣਗੇ ਨਿਯੁਕਤੀ ਪੱਤਰ

Tuesday, Jun 13, 2023 - 04:59 AM (IST)

ਅੱਜ 70 ਹਜ਼ਾਰ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, PM ਮੋਦੀ ਵੰਡਣਗੇ ਨਿਯੁਕਤੀ ਪੱਤਰ

ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਨਵੇਂ ਭਰਤੀ ਹੋਏ ਤਕਰੀਬਨ 70 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਹ ਲੋਕਾਂ ਨੂੰ ਵੀ ਸੰਬੋਧਨ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - PM ਮੋਦੀ ਨੇ 'ਬਿਪਾਰਜਾਏ' ਤੂਫ਼ਾਨ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ, ਜਾਰੀ ਕੀਤੇ ਇਹ ਨਿਰਦੇਸ਼

ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 13 ਜੂਨ ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸ ਦੇ ਮਾਧਿਅਮ ਤੋਂ ਤਕਰੀਬਨ 70 ਹਜ਼ਾਰ ਨਿਯੁਕਤੀ ਪੱਤਰ ਵੰਡਣਗੇ। ਬਿਆਨ ਮੁਤਾਬਕ ਨਿਯੁਕਤੀ ਪੱਤਰ ਸਰਕਾਰ ਦੀ ਰੋਜ਼ਗਾਰ ਮੇਲਾ ਪਹਿਲ ਦੇ ਤਹਿਤ ਵੰਡੇ ਜਾਣਗੇ। ਮੰਗਲਵਾਰ ਨੂੰ ਦੇਸ਼ ਭਰ ਵਿਚ 43 ਥਾਵਾਂ 'ਤੇ ਰੋਜ਼ਗਾਰ ਮੇਲੇ ਕਰਵਾਏ ਜਾਣਗੇ। ਇਸ ਪਹਿਲ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਸੂਬਾ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਭਰਤੀ ਹੋ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News