700 ਕਿਲੋ ਨਸ਼ੀਲਾ ਪਦਾਰਥ ਬਰਾਮਦ, 8 ਈਰਾਨੀ ਨਾਗਰਿਕ ਗ੍ਰਿਫ਼ਤਾਰ

Friday, Nov 15, 2024 - 03:45 PM (IST)

700 ਕਿਲੋ ਨਸ਼ੀਲਾ ਪਦਾਰਥ ਬਰਾਮਦ, 8 ਈਰਾਨੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ- ਨਸ਼ੀਲੇ ਪਦਾਰਥ ਵਿਰੋਧੀ ਏਜੰਸੀਆਂ ਦੀ ਸਾਂਝੀ ਮੁਹਿੰਮ ਦੌਰਾਨ ਗੁਜਰਾਤ ਦੇ ਤੱਟ ਤੋਂ ਕਰੀਬ 700 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕੀਤੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਅੱਠ ਈਰਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ 'ਸਾਗਰ ਮੰਥਨ-4' ਨਾਂ ਦੀ ਇਕ ਮੁਹਿੰਮ ਸ਼ੁਰੂ ਕੀਤੀ ਗਈ ਸੀ। 

ਇਸ ਦੌਰਾਨ ਜਲ ਸੈਨਾ ਨੇ ਇਕ ਜਹਾਜ਼ ਦੀ ਪਛਾਣ ਕੀਤੀ ਅਤੇ ਉਸ ਨੂੰ ਰੋਕ ਲਿਆ। ਐਨ. ਸੀ. ਬੀ ਨੇ ਕਿਹਾ ਕਿ ਭਾਰਤੀ ਜਲ ਖੇਤਰ ਵਿਚ ਕਰੀਬ 700 ਕਿਲੋਗ੍ਰਾਮ 'ਮੇਥਾਮਫੇਟਾਮਾਈਨ' ਦੀ ਇਕ ਵੱਡੀ ਖੇਪ ਜ਼ਬਤ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਅੱਠ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੇ ਖ਼ੁਦ ਨੂੰ ਈਰਾਨੀ ਦੱਸਿਆ ਹੈ। ਇਹ ਮੁਹਿੰਮ ਐਨ. ਸੀ. ਬੀ, ਨੇਵੀ ਅਤੇ ਗੁਜਰਾਤ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐਸ) ਨੇ ਸਾਂਝੇ ਤੌਰ 'ਤੇ ਕੀਤਾ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਮੁਹਿੰਮ ਸਾਡੀਆਂ ਏਜੰਸੀਆਂ ਦਰਮਿਆਨ ਸਹਿਜ ਤਾਲਮੇਲ ਦੀ ਇੱਕ ਵੱਡੀ ਉਦਾਹਰਣ ਹੈ। ਸ਼ਾਹ ਨੇ 'ਐਕਸ' 'ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਸ਼ਾ ਮੁਕਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਦੇ ਹੋਏ ਸਾਡੀਆਂ ਏਜੰਸੀਆਂ ਨੇ ਅੱਜ ਗੁਜਰਾਚ ਵਿਚ ਇਕ ਕੌਮਾਂਤਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਗਿਰੋਹ ਦਾ ਭਾਂਡਾਫੋੜ ਕੀਤਾ ਅਤੇ 700 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤਾ।


author

Tanu

Content Editor

Related News