ਦੇਸ਼ ''ਚ ਵੱਧ ਰਿਹੈ ਕੋਰੋਨਾ ਵਾਇਰਸ; 702 ਨਵੇਂ ਮਾਮਲੇ ਆਏ, 6 ਮਰੀਜ਼ਾਂ ਦੀ ਮੌਤ
Thursday, Dec 28, 2023 - 01:39 PM (IST)
ਨਵੀਂ ਦਿੱਲੀ- ਦੇਸ਼ ਵਿਚ ਬੀਤੇ 24 ਘੰਟਿਆਂ ਅੰਦਰ ਕੋਵਿਡ-19 (ਕੋਰੋਨਾ ਵਾਇਰਸ) ਦੇ 702 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿਚ ਕੋਰੋਨਾ ਨਾਲ 6 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1
ਮੰਤਰਾਲਾ ਦੇ ਅੰਕੜਿਆਂ ਮੁਤਾਬਕ ਕੋਵਿਡ-19 ਨਾਲ ਮਹਾਰਾਸ਼ਟਰ 'ਚ 2, ਜਦਕਿ ਕਰਨਾਟਕ, ਕੇਰਲ, ਪੱਛਮੀ ਬੰਗਾਲ ਅੇਤ ਦਿੱਲੀ ਵਿਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਦੇਸ਼ 'ਚ 22 ਦਸੰਬਰ ਨੂੰ ਵਾਇਰਸ ਦੇ 752 ਮਾਮਲੇ ਦਰਜ ਕੀਤੇ ਗਏ ਸਨ। ਠੰਡ ਅਤੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ JN.1 ਕਾਰਨ ਹਾਲ ਦੀ ਦਿਨਾਂ ਵਿਚ ਲਾਗ ਦੇ ਮਾਮਲਿਆਂ ਵਿਚ ਤੇਜ਼ੀ ਆਈ ਹੈ।
ਇਹ ਵੀ ਪੜ੍ਹੋ- ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ
ਦੇਸ਼ ਭਰ ' ਚ2020 ਦੀ ਸ਼ੁਰੂਆਤ ਤੋਂ ਚਾਰ ਸਾਲਾਂ ਅੰਦਰ 4.5 ਕਰੋੜ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ ਅਤੇ ਇਸ ਦੇ ਨਤੀਜੇ ਵਜੋਂ 5.3 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਮੁਤਾਬਕ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8