9 ਸਾਲਾ ਬੱਚੀ ਨੂੰ ਚਾਕਲੇਟ ਦਾ ਲਾਲਚ ਦੇ ਕੇ 72 ਸਾਲਾ ਬੇਕਰੀ ਮਾਲਕ ਨੇ ਕੀਤਾ ਜਬਰ ਜ਼ਿਨਾਹ
Sunday, May 05, 2024 - 11:15 AM (IST)
ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਬੇਕਰੀ ਚਲਾਉਣ ਵਾਲੇ 72 ਸਾਲਾ ਇਕ ਵਿਅਕਤੀ ਨੂੰ 9 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ 30 ਅਪ੍ਰੈਲ ਦੀ ਸ਼ਾਮ ਨੂੰ ਹੋਈ, ਜਦੋਂ ਬੱਚੀ ਕੁਝ ਖਰੀਦਾਰੀ ਕਰਨ ਲਈ ਕਲਿਆਣ ਇਲਾਕੇ 'ਚ ਸਥਿਤ ਬੇਕਰੀ ਦੀ ਦੁਕਾਨ 'ਤੇ ਗਈ ਸੀ। ਕਲਿਆਣ ਦੇ ਮਹਾਤਮਾ ਫੁਲੇ ਚੌਕ (ਐੱਮ.ਐੱਫ.ਸੀ. ਪੁਲਸ) ਥਾਣੇ ਦੇ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੋਸ਼ੀ ਨੇ ਬੱਚੀ ਨੂੰ ਚਾਕਲੇਟ ਦਾ ਲਾਲਚ ਦਿੱਤਾ ਅਤੇ ਉਸ ਨੂੰ ਦੁਕਾਨ ਦੇ ਅੰਦਰ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ। ਦੋਸ਼ੀ ਨੇ ਬੱਚੀ ਨੂੰ ਧਣਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਮਾਤਾ-ਪਿਤਾ ਨੂੰ ਦੱਸਿਆ ਕਿ ਤਾਂ ਉਹ ਉਸ ਨੂੰ ਮਾਰ ਦੇਵੇਗਾ।
ਅਧਿਕਾਰੀ ਨੇ ਦੱਸਿਆ ਕਿ ਬੱਚੀ ਨੇ ਬਾਅਦ 'ਚ ਮਾਤਾ-ਪਿਤਾ ਨੂੰ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਕ ਮਈ ਨੂੰ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਬਾਲ ਜਿਨਸੀ ਅਪਰਾਧ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਅਤੇ ਸ਼ਨੀਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8