ਪ੍ਰਾਈਵੇਟ ਨੌਕਰੀਆਂ ''ਚ ਹਰਿਆਣਾ ਦੇ ਲੋਕਾਂ ਲਈ ਰਾਖਵੀਂਆਂ ਹੋਣਗੀਆਂ 75 ਫੀਸਦੀ ਸੀਟਾਂ

Tuesday, Mar 02, 2021 - 09:13 PM (IST)

ਪ੍ਰਾਈਵੇਟ ਨੌਕਰੀਆਂ ''ਚ ਹਰਿਆਣਾ ਦੇ ਲੋਕਾਂ ਲਈ ਰਾਖਵੀਂਆਂ ਹੋਣਗੀਆਂ 75 ਫੀਸਦੀ ਸੀਟਾਂ

ਚੰਡੀਗੜ੍ਹ : ਹਰਿਆਣਾ ਵਿੱਚ ਹੁਣ ਪ੍ਰਾਈਵੇਟ ਨੌਕਰੀਆਂ ਵਿੱਚ ਸਥਾਨਕ ਲੋਕਾਂ ਲਈ 75 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਸੂਬੇ ਦੇ ਨਿੱਜੀ ਉਦਯੋਗ ਵਿੱਚ 75 ਫ਼ੀਸਦੀ ਰੁਜ਼ਗਾਰ ਦੇ ਬਿੱਲ 'ਤੇ ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ ਨੇ ਅੱਜ ਹੀ ਆਪਣੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਜਲਦ ਹੋ ਜਾਵੇਗੀ ਅਤੇ ਬਿੱਲ ਅੱਗੇ ਵਧੇਗਾ।

ਇਹ ਵੀ ਪੜ੍ਹੋ- ਚੋਣਾਂ 'ਚ ਕਿਸੇ ਵੀ ਦਲ ਦਾ ਸਮਰਥਨ ਨਹੀਂ ਕਰਾਂਗੇ: ਸੰਯੁਕਤ ਕਿਸਾਨ ਮੋਰਚਾ

ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਆਗੂ ਦੁਸ਼ਯੰਤ ਚੌਟਾਲਾ ਨੇ ਵੀ ਇਸ ਸੰਬੰਧ ਵਿੱਚ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਐਕਟ ਨੂੰ ਮਨਜ਼ੂਰੀ ਦਿੱਤੀ ਹੈ।

ਚੌਟਾਲਾ ਨੇ ਕਿਹਾ, ''ਬਹੁਤ ਖੁਸ਼ੀ ਨਾਲ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ ਕਿ ਮਹਾਮਹਿਮ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ The Haryana State Employment of Local Candidates Act, 2020 ਅੱਜ ਤੋਂ ਪੂਰੇ ਹਰਿਆਣਾ ਵਿੱਚ ਲਾਗੂ ਹੋ ਗਿਆ। ਜਿਸ ਨਾਲ ਪ੍ਰਾਈਵੇਟ ਸੈਕਟਰ ਵਿੱਚ 75% ਨੌਕਰੀਆਂ ਹਰਿਆਣਾ ਦੇ ਨੌਜਵਾਨਾਂ ਲੱਈ ਰਾਖਵੀਂਆਂ ਹੋ ਗਈਆਂ। ਹਰਿਆਣਾ ਪ੍ਰਦੇਸ਼ ਨੂੰ ਵਧਾਈ।''

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।v  


author

Inder Prajapati

Content Editor

Related News