ਖੱਟੜ ਸਰਕਾਰ ਦਾ ਨੌਜਵਾਨਾਂ ਨੂੰ ਤੋਹਫ਼ਾ, ਨਿੱਜੀ ਖੇਤਰ ’ਚ ਹਰਿਆਣਾ ਵਾਸੀਆਂ ਨੂੰ ਮਿਲੇਗਾ 75 ਫ਼ੀਸਦੀ ਰਿਜ਼ਰਵੇਸ਼ਨ

Sunday, Nov 07, 2021 - 11:36 AM (IST)

ਖੱਟੜ ਸਰਕਾਰ ਦਾ ਨੌਜਵਾਨਾਂ ਨੂੰ ਤੋਹਫ਼ਾ, ਨਿੱਜੀ ਖੇਤਰ ’ਚ ਹਰਿਆਣਾ ਵਾਸੀਆਂ ਨੂੰ ਮਿਲੇਗਾ 75 ਫ਼ੀਸਦੀ ਰਿਜ਼ਰਵੇਸ਼ਨ

ਹਰਿਆਣਾ— ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਹਰਿਆਣਾ ਸਰਕਾਰ ਨੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿਚ 75 ਫ਼ੀਸਦੀ ਰਿਜ਼ਰਵੇਸ਼ਨ ਸਥਾਨਕ ਨੌਜਵਾਨਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੀ ਖੱਟੜ ਸਰਕਾਰ ਵਲੋਂ ਸ਼ਨੀਵਾਰ ਨੂੰ ਇਸ ਸਬੰਧ ਵਿਚ ਇਕ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਕਿ ‘ਹਰਿਆਣਾ ਸੂਬਾ ਸਥਾਨਕ ਉਮੀਦਵਾਰਾਂ ਦਾ ਰੁਜ਼ਗਾਰ ਐਕਟ, 2020’ ਸਥਾਨਕ ਨੌਜਵਾਨਾਂ ਨੂੰ ਨਿੱਜੀ ਖੇਤਰ ’ਚ ਰੁਜ਼ਗਾਰ ਉਪਲੱਬਧ ਕਰਾਉਣ ਦੀ ਤਰਜੀਹ ਨਾਲ 15 ਜਨਵਰੀ, 2022 ਤੋਂ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਸੂਬੇ ਨੇ ਹਾਲਾਂਕਿ ਇਕ ਹੋਰ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ, ਜਿਸ ਦੇ ਤਹਿਤ ਉਕਤ ਐਕਟ ਤਹਿਤ ਕੁਲ ਮਹੀਨੇਵਾਰ ਤਨਖ਼ਾਹ ਜਾਂ ਮਜ਼ਦੂਰੀ ਦੀ ਉਪਰਲੀ ਸੀਮਾ 50,000 ਰੁਪਏ ਤੋਂ ਘਟਾ ਕੇ 30,000 ਰੁਪਏ ਕਰ ਦਿੱਤੀ ਗਈ ਹੈ। ਯਾਨੀ ਕਿ ਹੁਣ 30,000 ਰੁਪਏ ਤੱਕ ਦੀ ਨੌਕਰੀਆਂ ’ਚ ਹਰਿਆਣਾ ਦੇ ਨੌਜਵਾਨਾਂ ਨੂੰ ਰਿਜ਼ਰਵੇਸ਼ਨ ’ਚ ਲਾਭ ਮਿਲੇਗਾ। 

ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ 6 ਮਹੀਨੇ ਲਈ ਵਧਾਈ ਮੁਫ਼ਤ ਰਾਸ਼ਨ ਦੇਣ ਦੀ ਸਕੀਮ, ਕੇਜਰੀਵਾਲ ਨੇ PM ਨੂੰ ਵੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਉਕਤ ਐਕਟ ਨਿੱਜੀ ਖੇਤਰ ਦੀਆਂ ਕੰਪਨੀਆਂ, ਸੋਸਾਇਟੀ, ਟਰੱਸਟ, ਸਾਂਝੇਦਾਰੀ ਫਰਮ ਦੇ ਰੁਜ਼ਗਾਰਦਾਤਾ ਅਤੇ ਕਿਸੇ ਵੀ ਉਸ ਵਿਅਕਤੀ ’ਤੇ ਲਾਗੂ ਹੋਵੇਗਾ, ਜੋ ਹਰਿਆਣਾ ’ਚ ਨਿਰਮਾਣ ਦੇ ਉਦੇਸ਼, ਕਾਰੋਬਾਰ ਕਰਨ ਜਾਂ ਕੋਈ ਸੇਵਾ ਪ੍ਰਦਾਨ ਕਰਨ ਲਈ ਤਨਖ਼ਾਹ, ਮਜ਼ਦੂਰੀ ਜਾਂ ਹੋਰ ਮਿਹਨਤਾਨੇ ’ਤੇ 10 ਜਾਂ ਵੱਧ ਵਿਅਕਤੀਆਂ ਨੂੰ ਨਿਯੁਕਤ ਕਰਦਾ ਹੈ। ਇਨ੍ਹਾਂ ਸਾਰੇ ਰੁਜ਼ਗਾਰਦਾਤਾ ਲਈ ਲੇਬਰ ਵਿਭਾਗ, ਹਰਿਆਣਾ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲੱਬਧ ਪੋਰਟਲ ’ਤੇ ਕੁੱਲ ਮਹੀਨਾਵਾਰ ਤਨਖ਼ਾਹ ਜਾਂ ਮਿਹਨਤਾਨਾ 30,000 ਰੁਪਏ ਤੋਂ ਵੱਧ ਨਾ ਪਾਉਣ ਵਾਲੇ ਆਪਣੇ ਸਾਰੇ ਕਰਮਚਾਰੀਆਂ ਨੂੰ ਰਜਿਸਟਰਡ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਕਿਸੇ ਵੀ ਵਿਵਸਥਾ ਦਾ ਉਲੰਘਣ ਸਜ਼ਾਯੋਗ ਅਪਰਾਧ ਹੋਵੇਗਾ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਤੰਜ਼- ਮੋਦੀ ਜੀ ਦੇ ਵਿਕਾਸ ਦੀ ਗੱਡੀ ਰਿਵਰਸ ਗੇਅਰ ’ਚ ਅਤੇ ਬਰੇਕਾਂ ਵੀ ਫੇਲ੍ਹ ਹਨ

ਓਧਰ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਥਾਨਕ ਨੌਜਵਾਨਾਂ ਨੂੰ ਨਿੱਜੀ ਕੰਪਨੀਆਂ ’ਚ 75 ਫ਼ੀਸਦੀ ਰਿਜ਼ਰਵੇਸ਼ਨ ਦੇਣ ਸਬੰਧੀ ਸੂਬਾ ਸਰਕਾਰ ਦੇ ਫ਼ੈਸਲਾ ਨਾਲ ਸੂਬੇ ਦੇ ਨੌਜਵਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਦੀਵਾਲੀ ਦਾ ਇਹ ਤੋਹਫ਼ਾ ਹਰਿਆਣਾ ਪ੍ਰਦੇਸ਼ ਦੇ ਨੌਜਵਾਨਾਂ ਲਈ ਸੁਨਹਿਰੀ ਭਵਿੱਖ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਅਸੀਂ ਨਿੱਜੀ ਖੇਤਰ ਵਿਚ ਸਥਾਨਕ ਉਮੀਦਵਾਰਾਂ ਲਈ 75 ਫ਼ੀਸਦੀ ਰੁਜ਼ਗਾਰ ਦੇ ਮੌਕੇ ਯਕੀਨੀ ਕਰਾਂਗੇ, ਜਿਸ ਨੂੰ ਅਸੀਂ ਪੂਰਾ ਕੀਤਾ ਹੈ ਅਤੇ ਇਹ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ।

ਇਹ ਵੀ ਪੜ੍ਹੋ : ਪ੍ਰਦੂਸ਼ਣ ਨੇ ਘੇਰੀ ਦਿੱਲੀ; ਜ਼ਹਿਰੀਲੀ ਹੋਈ ਆਬੋ-ਹਵਾ, ਪਿਛਲੇ 5 ਸਾਲਾਂ ਦਾ ਟੁੱਟਿਆ ਰਿਕਾਰਡ

ਖੱਟੜ ਸਰਕਾਰ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News