ਦੇਸ਼ ''ਚ ਕੋਰੋਨਾ ਦੇ 756 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

Sunday, Jan 07, 2024 - 01:51 PM (IST)

ਦੇਸ਼ ''ਚ ਕੋਰੋਨਾ ਦੇ 756 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ 756 ਨਵੇਂ ਮਾਮਲੇ ਸਾਹਮਣੇ ਆਏ ਅਤੇ 5 ਮਰੀਜ਼ਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲਾ ਅਨੁਸਾਰ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,049 ਹੋ ਗਈ ਹੈ। ਮੰਤਰਾਲਾ ਵਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਕੇਰਲ ਅਤੇ ਮਹਾਰਾਸ਼ਟਰ 'ਚ ਕੋਰੋਨਾ ਦੇ 2-2 ਮਰੀਜ਼ਾਂ ਦੀ ਮੌਤ ਹੋਈ, ਜਦੋਂ ਕਿ ਜੰਮੂ ਕਸ਼ਮੀਰ 'ਚ ਇਕ ਮਰੀਜ਼ ਦੀ ਮੌਤ ਹੋਈ। ਪਿਛਲੇ 5 ਸਾਲਾਂ 'ਚ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ਤੱਕ ਪਹੁੰਚ ਗਈ ਸੀ ਪਰ ਠੰਡ ਅਤੇ ਵਾਇਰਸ ਦੇ ਨਵੇਂ ਵੈਰੀਐਂਟ 'ਜੇ.ਐੱਨ.1' ਕਾਰਨ ਮਾਮਲਿਆਂ 'ਚ ਤੇਜ਼ੀ ਆਈ ਹੈ। ਅਧਿਕਾਰਤ ਸੂਤਰਾਂ ਅਨੁਸਾਰ 5 ਦਸੰਬਰ ਤੋਂ ਬਾਅਦ ਇਕ ਦਿਨ 'ਚ ਕੋਰੋਨਾ ਦੇ ਸਭ ਤੋਂ ਵੱਧ ਨਵੇਂ ਮਾਮਲਿਆਂ ਦੀ ਗਿਣਤੀ 31 ਦਸੰਬਰ 2023 ਨੂੰ 841 ਦਰਜ ਕੀਤੀ ਗਈ, ਜੋ ਕਿ ਮਈ 2021 'ਚ ਦਰਜ ਸਭ ਤੋਂ ਵੱਧ ਮਾਮਲਿਆਂ ਦਾ 0.2 ਫ਼ੀਸਦੀ ਸੀ। ਕੋਰੋਨਾ ਦੇ ਇਲਾਜ ਅਧੀਨ ਕੁੱਲ 4,049 ਮਰੀਜ਼ਾਂ 'ਚੋਂ 92 ਫ਼ੀਸਦੀ ਮਰੀਜ਼ ਘਰ ਰਹਿ ਕੇ ਹੀ ਆਪਣਾ ਇਲਾਜ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਸੀਤ ਲਹਿਰ ਦੇ ਕਹਿਰ ਦਰਮਿਆਨ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਧਾਈਆਂ ਗਈਆਂ ਛੁੱਟੀਆਂ

ਇਸ ਸੰਬੰਧ 'ਚ ਇਕ ਅਧਿਕਾਰਤ ਸੂਤਰ ਨੇ ਕਿਹਾ,''ਮੌਜੂਦਾ ਸਮੇਂ ਉਪਲੱਬਧ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 'ਜੇ.ਐੱਨ.1' ਵੈਰੀਐਂਟ ਕਾਰਨ ਨਾ ਤਾਂ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਹਸਪਤਾਲ 'ਚ ਦਾਖ਼ਲ ਹੋਣ ਵਾਲਿਆਂ ਅਤੇ ਮੌਤ ਦਰ 'ਚ ਵਾਧਾ ਹੋ ਰਿਹਾ ਹੈ।'' ਦੇਸ਼ 'ਚ ਕੋਰੋਨਾ ਵਾਇਰਸ ਦੇ ਡੈਲਟਾ ਫਾਰਮ ਕਾਰਨ ਅਪ੍ਰੈਲ-ਜੂਨ 2021 'ਚ ਮਹਾਮਾਰੀ ਦੀ ਸਥਿਤੀ ਬੇਹੱਦ ਭਿਆਨਕ ਹੋ ਗਈ ਸੀ ਅਤੇ ਉਸ ਦੌਰਾਨ 7 ਮਈ 2021 ਨੂੰ ਦੇਸ਼ 'ਚ ਇਕ ਦਿਨ 'ਚ ਸੰਕਰਮਣ ਦੇ 4,14,188 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 3,915 ਮਰੀਜ਼ਾਂ ਦੀ ਮੌਤ ਹੋਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲ 'ਚ ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ ਸਾਢੇ ਚਾਰ ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News