ਦੁਬਈ ਤੋਂ ਭਾਰਤ ਪਰਤੇ ਸ਼ਖਸ ਤੋਂ ਕਸਟਮ ਅਧਿਕਾਰੀਆਂ ਨੇ ਜ਼ਬਤ ਕੀਤਾ 76 ਲੱਖ ਦਾ ਸੋਨਾ
Saturday, Nov 07, 2020 - 06:04 PM (IST)
ਕੰਨੂਰ— ਕੇਰਲ 'ਚ ਕੰਨੂਰ ਕੌਮਾਂਤਰੀ ਹਵਾਈ ਅੱਡੇ ਤੋਂ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਕੋਲੋਂ 1457 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਇਹ ਯਾਤਰੀ ਏਅਰ ਇੰਡੀਆ ਦੀ ਫਲਾਈਟ ਜ਼ਰੀਏ ਦੁਬਈ ਤੋਂ ਭਾਰਤ ਪਰਤਿਆ ਸੀ। ਕਸਟਮ ਵਿਭਾਗ ਦੇ ਕਮਿਸ਼ਨਰ ਈ. ਵਿਕਾਸ ਦੀ ਅਗਵਾਈ ਵਿਚ ਇਕ ਟੀਮ ਬਣਾਈ ਗਈ, ਜਿਸ ਨੇ ਬੀ. ਅਬਦੁੱਲ ਰਹੀਮ ਨਾਮੀ ਇਕ ਵਿਅਕਤੀ ਨੂੰ ਸੋਨੇ ਨਾਲ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'
ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 76 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਰਹੀਮ ਨੇ ਸੋਨੇ ਨੂੰ ਲਿਫ਼ਾਫੇ ਦੇ ਦੋ ਪੈਕਟਾਂ ਵਿਚ ਰੱਖ ਕੇ ਆਪਣੇ ਪੈਰਾਂ ਦੇ ਗਿੱਟਿਆਂ 'ਚ ਲੁਕੋਇਆ ਹੋਇਆ ਸੀ। ਦੱਸ ਦੇਈਏ ਕਿ ਅਜਿਹਾ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਲੋਕ ਸੋਨੇ ਦੀ ਤਸਕਰੀ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਅਪਣਾਉਂਦੇ ਹਨ। ਪਰ ਹਵਾਈ ਅੱਡਿਆਂ 'ਤੇ ਚੈਕਿੰਗ ਦੌਰਾਨ ਉਹ ਕਸਟਮ ਅਧਿਕਾਰੀਆਂ ਦੇ ਹੱਥੋਂ ਬਚ ਕੇ ਨਹੀਂ ਜਾਂਦੇ।
ਇਹ ਵੀ ਪੜ੍ਹੋ: ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ