ਬੰਗਾਲ ''ਚ ਸਿਆਸੀ ਘਮਸਾਨ: 76 ਸੀਟਾਂ ''ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ
Tuesday, Apr 21, 2026 - 08:57 AM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ ਪੜਾਅ ਲਈ ਉੱਤਰੀ ਖੇਤਰ ਦੀਆਂ 76 ਸੀਟਾਂ 'ਤੇ ਸਿਆਸੀ ਪਾਰਾ ਸਿਖਰਾਂ 'ਤੇ ਪਹੁੰਚ ਗਿਆ ਹੈ। ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਫਸਵਾਂ ਮੁਕਾਬਲਾ ਹੁੰਦਾ ਦੇਖਣ ਨੂੰ ਮਿਲ ਰਿਹਾ ਹੈ। ਇਸ ਖੇਤਰ ਵਿਚ ਉੱਤਰ ਦਿਨਾਜਪੁਰ, ਅਲੀਪੁਰਦੁਆਰ, ਦੱਖਣੀ ਦਿਨਾਜਪੁਰ, ਦਾਰਜੀਲਿੰਗ, ਮੁਰਸ਼ਿਦਾਬਾਦ, ਮਾਲਦਾ ਅਤੇ ਨਿਊ ਜਲਪਾਈਗੁੜੀ ਵਰਗੇ ਅਹਿਮ ਜ਼ਿਲ੍ਹੇ ਸ਼ਾਮਲ ਹਨ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
23 ਅਪ੍ਰੈਲ ਨੂੰ ਹੋਵੇਗੀ ਵੋਟਿੰਗ
ਜਾਣਕਾਰੀ ਅਨੁਸਾਰ ਪਹਿਲੇ ਪੜਾਅ ਤਹਿਤ ਕੁੱਲ 152 ਸੀਟਾਂ 'ਤੇ 23 ਅਪ੍ਰੈਲ ਨੂੰ ਮਤਦਾਨ ਹੋਵੇਗਾ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉੱਤਰੀ ਬੰਗਾਲ ਵਿੱਚ ਭਾਜਪਾ ਦਾ ਆਧਾਰ ਕਾਫ਼ੀ ਮਜ਼ਬੂਤ ਹੋਇਆ ਹੈ, ਜਿਸ ਕਾਰਨ ਮੁਕਾਬਲਾ ਬੇਹੱਦ ਦਿਲਚਸਪ ਬਣ ਗਿਆ ਹੈ। ਦੋਵਾਂ ਪਾਰਟੀਆਂ ਵਿਚਾਲੇ ਟੱਕਰ ਇੰਨੀ ਸਖ਼ਤ ਹੈ ਕਿ ਕਿਸੇ ਇੱਕ ਦੀ ਜਿੱਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਦੂਜੇ ਪਾਸੇ ਹਿੰਦੂ ਵੋਟਾਂ ਦੇ ਬਟਵਾਰੇ ਦਾ ਅਸਰ ਵੀ ਚੋਣ ਨਤੀਜਿਆਂ 'ਤੇ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
ਚੋਣਾਂ ਦੇ ਮੁੱਖ ਮੁੱਦੇ
ਦੋਵਾਂ ਪਾਰਟੀਆਂ ਨੇ ਇੱਕ-ਦੂਜੇ ਨੂੰ ਘੇਰਨ ਲਈ ਪੂਰੀ ਤਾਕਤ ਝੋਂਕ ਦਿੱਤੀ ਹੈ। ਇਸ ਵਾਰ ਚੋਣ ਮੈਦਾਨ ਵਿੱਚ ਹੇਠ ਲਿਖੇ ਮੁੱਦੇ ਭਾਰੂ ਹਨ:
ਮਹਿਲਾ ਰਾਖਵਾਂਕਰਨ: ਭਾਜਪਾ ਇਸ ਮੁੱਦੇ 'ਤੇ ਤ੍ਰਿਣਮੂਲ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ।
ਚਾਹ ਦੇ ਬਾਗਾਂ ਦਾ ਮੁੱਦਾ: ਭਾਜਪਾ ਨੇ ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 3.5 ਲੱਖ ਪਰਿਵਾਰਾਂ ਨੂੰ ਜ਼ਮੀਨ ਦਾ ਮਾਲਕਾਨਾ ਹੱਕ ਦਿਵਾਉਣ ਲਈ ਕੰਮ ਕੀਤਾ ਹੈ।
ਵੋਟਰਾਂ ਦੇ ਨਾਮ ਕੱਟਣ ਦਾ ਵਿਰੋਧ: ਸੂਬੇ ਵਿੱਚ ਵੱਡੀ ਗਿਣਤੀ ਵਿੱਚ ਅਸਲ ਵੋਟਰਾਂ ਦੇ ਨਾਮ ਕੱਟੇ ਜਾਣ ਦਾ ਮੁੱਦਾ ਗਰਮਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
S.I.R ਅਤੇ ਹੋਰ ਮੁੱਦੇ: ਭਾਜਪਾ ਜਿੱਥੇ ਮਮਤਾ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਤ੍ਰਿਣਮੂਲ ਕਾਂਗਰਸ ਵੀ 'ਗਹਿਣ ਪੁਨਰੀਖਣ' ਵਰਗੇ ਮੁੱਦਿਆਂ ਰਾਹੀਂ ਪਲਟਵਾਰ ਕਰ ਰਹੀ ਹੈ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
