77ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਰਤੱਵਯ ਪਥ 'ਤੇ ਲਹਿਰਾਇਆ ਰਾਸ਼ਟਰੀ ਝੰਡਾ
Monday, Jan 26, 2026 - 10:42 AM (IST)
ਨਵੀਂ ਦਿੱਲੀ : ਅੱਜ ਭਾਰਤ 'ਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਦੇ ਮੌਕੇ ਕਰਤੱਵਯ ਪਥ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਵਜਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਰਾਸ਼ਟਰਪਤੀ ਮੁਰਮੂ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਸਣੇ ਕਈ ਪਤਵੰਤਿਆਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
#WATCH | 77th #RepublicDay🇮🇳 | National Flag unfurled at the Kartavya Path in Delhi, followed by the National Anthem with a thunderous 21-gun salute using 105 mm Light Field Guns, an indigenously developed artillery weapon system
(Source: DD) pic.twitter.com/Q2IgPGAE0K
— ANI (@ANI) January 26, 2026
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਰਾਸ਼ਟਰੀ ਤਿਰੰਗਾ ਲਹਿਰਾਉਣ ਤੋਂ ਬਾਅਦ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ, ਏਕਤਾ, ਤਰੱਕੀ ਅਤੇ ਇਸਦੀ ਫੌਜੀ ਸ਼ਕਤੀ ਦੇ ਪ੍ਰਦਰਸ਼ਨ ਦੀ ਸ਼ੁਰੂਆਤ ਹੋਈ। ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਹਨ। ਕਰਤੱਵਯ ਪਥ ‘ਤੇ ਆਯੋਜਿਤ ਗਣਤੰਤਰ ਦਿਵਸ ਸਮਾਰੋਹ ਦਾ ਥੀਮ 'ਵੰਦੇ ਮਾਤਰਮ ਦੇ 150 ਸਾਲ' ਹੈ। ਸਮਾਰੋਹ ਸ਼ੁਰੂ ਹੋਣ ਤੋਂ ਪਹਿਲਾਂ, ਰਾਸ਼ਟਰਪਤੀ ਮੁਰਮੂ ਇੱਕ ਰਵਾਇਤੀ ਬੱਗੀ ਵਿੱਚ ਸਮਾਗਮ ਸਥਾਨ 'ਤੇ ਪਹੁੰਚੇ। ਲਗਭਗ 100 ਸੱਭਿਆਚਾਰਕ ਕਲਾਕਾਰਾਂ ਦੀ ਪਰੇਡ ਸ਼ੁਰੂ ਹੋਈ, ਜਿਸ ਦਾ ਵਿਸ਼ਾ "ਅਨੇਕਤਾ ਵਿੱਚ ਏਕਤਾ" ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
