ਰਫ਼ਤਾਰ ਫੜ ਰਿਹੈ ਕੋਰੋਨਾ, ਦੇਸ਼ ''ਚ ਬੀਤੇ 24 ਘੰਟਿਆਂ ''ਚ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Saturday, Jun 11, 2022 - 10:52 AM (IST)

ਰਫ਼ਤਾਰ ਫੜ ਰਿਹੈ ਕੋਰੋਨਾ, ਦੇਸ਼ ''ਚ ਬੀਤੇ 24 ਘੰਟਿਆਂ ''ਚ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ 103 ਦਿਨਾਂ ਬਾਅਦ ਕੋਰੋਨਾ ਦੇ ਇਕ ਦਿਨ 'ਚ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 4,32,13,435 ਪਹੁੰਚ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 40,370 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ਨੀਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਕੁੱਲ 8,329 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ 10 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,757 ਤੇ ਪਹੁੰਚ ਗਈ ਹੈ।

PunjabKesari

ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.09 ਫੀਸਦੀ ਹੈ, ਜਦੋਂ ਕਿ ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.69 ਫੀਸਦੀ ਦਰਜ ਕੀਤੀ ਗਈ। ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 4,103 ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ। ਸੰਕਰਮਣ ਦੀ ਰੋਜ਼ਾਨਾ ਦਰ 2.41 ਫੀਸਦੀ ਦਰਜ ਕੀਤੀ ਗਈ ਅਤੇ ਹਫ਼ਤਾਵਾਰ ਸੰਕਰਮਣ ਦਰ 1.75 ਫੀਸਦੀ ਰਹੀ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 4,26,48,308 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਹੈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 194.92 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News