ਦੇਸ਼ ’ਚ 538 ਦਿਨਾਂ ’ਚ ਕੋਰੋਨਾ ਦੇ ਸਭ ਤੋਂ ਘੱਟ 8,488 ਨਵੇਂ ਮਾਮਲੇ ਆਏ ਸਾਹਮਣੇ
Monday, Nov 22, 2021 - 11:12 AM (IST)

ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਹੁਣ ਘੱਟ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕਰਮਣ ਦੇ 8,488 ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ ਪਿਛਲੇ 538 ਦਿਨਾਂ ’ਚ ਸਭ ਤੋਂ ਘੱਟ ਹੈ, ਉੱਥੇ ਹੀ 249 ਲੋਕਾਂ ਦੀ ਮਹਾਮਾਰੀ ਨਾਲ ਮੌਤ ਹੋਈ ਹੈ। ਭਾਰਤ ’ਚ ਸਰਗਰਮ ਮਾਮਲਿਆਂ ਦੀ ਗਿਣਤੀ 1,18,443 ਹੈ, ਜੋ ਕਿ ਪਿਛਲੇ 534 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣਾ ਮੰਤਰਾਲਾ ਨੇ ਸੋਮਵਾਰ ਜਾਰੀ ਅੰਕੜਿਆਂ ’ਚ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 12,510 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 39 ਲੱਖ 34 ਹਜ਼ਾਰ 547 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਵਾਲਿਆਂ ਦੀ ਦਰ 98.31 ਫੀਸਦੀ ਹੈ।
ਮੰਤਰਾਲਾ ਅਨੁਸਾਰ ਫਿਲਹਾਲ ਦੇਸ਼ ’ਚ ਇਕ ਲੱਖ 18 ਹਜ਼ਾਰ 443 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਕੁੱਲ ਮਾਮਲਿਆਂ ਦਾ 0.34 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 1.08 ਫੀਸਦੀ ਦਰਜ ਕੀਤੀ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ’ਚ 32 ਲੱਖ 99 ਹਜ਼ਾਰ 337 ਲੋਕਾਂ ਨੂੰ ਟੀਕੇ ਲਾਏ ਗਏ। ਐਤਵਾਰ ਸਵੇਰੇ 7 ਵਜੇ ਤੱਕ 116 ਕਰੋੜ 87 ਲੱਖ 28 ਹਜ਼ਾਰ 385 ਲੋਕਾਂ ਨੂੰ ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ