ਦੇਸ਼ ’ਚ ਕੋਰੋਨਾ ਦੇ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਕ ਲੱਖ ਤੋਂ ਘੱਟ

Saturday, Dec 04, 2021 - 12:46 PM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ ’ਚ ਕੋਰੋਨਾ ਦੇ 8,603 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 3,46,24,360 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 99,974 ਰਹਿ ਗਈ। ਕੇਂਦਰੀ ਸਿਹਤ ਮੰਤਰਾਲਾਲ ਵਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ 415 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਦੀ ਪੁਸ਼ਟੀ ਹੋਈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,70,530 ਹੋ ਗਈ। ਪਿਛਲੇ 160 ਦਿਨਾਂ ਤੋਂ ਕੋਰੋਨਾ ਦੇ 50 ਹਜ਼ਾਰ ਤੋਂ ਘੱਟ ਮਾਮਲੇ ਆ ਰਹੇ ਹਨ। ਦੇਸ਼ ’ਚ ਹੁਣ 99,974 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਇਹ ਕੁੱਲ ਮਾਮਲਿਆਂ ਦਾ 0.29 ਫੀਸਦੀ ਹੈ, ਜੋ ਕਿ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਦੇਸ਼ ’ਚ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.35 ਫੀਸਦੀ ਹੈ।

PunjabKesari

ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 2 ਮਾਮਲਿਆਂ ਦੀ ਕਮੀ ਹੋਈ ਹੈ। ਰੋਜ਼ਾਨਾ ਸੰਕਰਮਣ ਦਰ 0.69 ਫੀਸਦੀ ਹੈ। ਪਿਛਲੇ 61 ਦਿਨਾਂ ਤੋਂ ਇਹ 2 ਫੀਸਦੀ ਤੋਂ ਘੱਟ ਹੈ। ਮੰਤਰਾਲਾ ਨੇ ਦੱਸਿਆ ਕਿ ਹਫ਼ਤਾਵਾਰ ਸੰਕਰਮਣ ਦਰ 0.81 ਫੀਸਦੀ ਦਰਜ ਕੀਤੀ ਗਈ। ਪਿਛਲੇ 20 ਦਿਨਾਂ ਤੋਂ ਇਹ ਇਕ ਫੀਸਦੀ ਤੋਂ ਘੱਟ ਹੈ। ਦੇਸ਼ ’ਚ ਹੁਣ ਤੱਕ 3,40,53,856 ਮਰੀਜ਼ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਮੌਤ ਦਰ 1.36 ਫੀਸਦੀ ਹੈ। ਉੱਥੇ ਹੀ ਦੇਸ਼ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 126.53 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News